Latest News :- ਪੰਜਾਬ ਸਰਕਾਰ ਵਲੋਂ ਸਪੋਰਟਸ ਵਿੰਗਾਂ ’ਚ ਦਾਖਲ ਹੋਣ ਵਾਲੇ ਖਿਡਾਰੀਆਂ/ਖਿਡਾਰਨਾਂ ਦੇ ਟਰਾਇਲ 11 ਅਤੇ 12 ਫਰਵਰੀ ਨੂੰ

ਪੰਜਾਬ ਸਰਕਾਰ ਵਲੋਂ ਸਪੋਰਟਸ ਵਿੰਗਾਂ ’ਚ ਦਾਖਲ ਹੋਣ ਵਾਲੇ ਖਿਡਾਰੀਆਂ/ਖਿਡਾਰਨਾਂ ਦੇ ਟਰਾਇਲ 11 ਅਤੇ 12 ਫਰਵਰੀ ਨੂੰ
ਸਾਲ 2021-22 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਲਈ ਖਿਡਾਰੀਆਂ ਦੇ ਤਿੰਨ ਥਾਵਾਂ ’ਤੇ ਹੋਣਗੇ ਟਰਾਇਲ : ਜ਼ਿਲ੍ਹਾ ਖੇਡ ਅਫ਼ਸਰ

ਹੁਸ਼ਿਆਰਪੁਰ, 8 ਫਰਵਰੀੀ (ਆਦੇਸ਼ ਕਰਨ ਲਾਖਾ) :- ਪੰਜਾਬ ਸਰਕਾਰ ਵਲੋਂ ਸਪੋਰਟਸ ਵਿੰਗ (ਡੇਅ-ਸਕਾਰਲਰ) ਸਕੂਲਾਂ ਵਿੱਚ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਦੇ ਲਏ ਗਏ ਫੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਖਿਡਾਰੀਆਂ ਦੇ ਟਰਾਇਲ 11 ਅਤੇ 12 ਫਰਵਰੀ ਨੂੰ ਤਿੰਨ ਥਾਵਾਂ ’ਤੇ ਲਏ ਜਾਣਗੇ।
ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਟਰਾਇਲ ਹੋਣਗੇ ਜਿਨ੍ਹਾਂ ਵਿੱਚ ਅਥਲੈਟਿਕਸ, ਬਾਸਕਿਟਬਾਲ, ਹੈਂਡਬਾਲ, ਹਾਕੀ, ਵਾਲੀਬਾਲ ਦੇ ਟਰਾਇਲ ਸਥਾਨਕ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ਵਿੱਚ ਹੋਣਗੇ ਜਦਕਿ ਫੁੱਟਬਾਲ ਲਈ ਟਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਲਏ ਜਾਣਗੇ। ਇਸੇ ਤਰ੍ਹਾਂ ਬਾਕਸਿੰਗ, ਕੁਸ਼ਤੀ, ਜੂਡੋ ਅਤੇ ਬੈਡਮਿੰਟਨ ਲਈ ਖਿਡਾਰੀਆਂ ਦੇ ਟਰਾਇਲ ਸਥਾਨਕ ਇੰਡੋਰ ਸਟੇਡੀਅਮ ਨੇੜੇ ਵੱਡਾ ਡਾਕਖਾਨਾ ਵਿਖੇ ਹੋਣਗੇ। ਉਨ੍ਹਾਂ ਦੱਸਿਆ ਕਿ ਚੁਣੇ ਗਏ ਖਿਡਾਰੀਆਂ/ਖਿਡਾਰਨਾਂ ਨੂੰ ਖੇਡ ਵਿਭਾਗ ਦੇ ਨਿਯਮਾਂ ਅਨੁਸਾਰ ਡੇ ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ, ਖੇਡ ਸਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।
ਰੁਪੇਸ਼ ਕੁਮਾਰ ਨੇ ਦੱਸਿਆ ਕਿ ਸਪੋਰਟਸ ਵਿੰਗਾਂ ਵਿੱਚ ਦਾਖਲ ਹੋਣ ਵਾਲੇ ਖਿਡਾਰੀ/ਖਿਡਾਰਨਾਂ ਲਈ ਅੰਡਰ-14 ਵਰਗ ਵਾਸਤੇ ਜਨਮ 1-1-2008, ਅੰਡਰ-17 ਲਈ 1-1-2005 ਅਤੇ ਅੰਡਰ-19 ਲਈ 1-1-2003 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀ ਸਰੀਰਕ ਅਤੇ ਮੈਡੀਕਲ ਤੌਰ ’ਤੇ ਪੂਰੀ ਤਰ੍ਹਾਂ ਫਿੱਟ ਹੋਣ ਦੇ ਨਾਲ-ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਸਬੰਧ ਰੱਖਦਾ ਹੋਵੇ ਅਤੇ ਪੰਜਾਬ ਦਾ ਵਸਨੀਕ ਹੋਵੇ। ਖਿਡਾਰੀ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿੱਚੋਂ ਕੋਈ ਇਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਹੋਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ’ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ ਜੋ ਉਕਤ ਮਿਤੀ ਨੂੰ ਟਰਾਇਲ ਵਾਲੀਆਂ ਥਾਵਾਂ ’ਤੇ ਸਵੇਰੇ 9 ਵਜੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਵਿੰਗਾਂ ਦੇ ਦਾਖਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ’ਤੇ ਜਾਂ ਇਸ ਤੋਂ ਪਹਿਲਾਂ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਟਰਾਇਲਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਆਪਣੇ ਜਨਮ, ਆਧਾਰ ਕਾਰਡ, ਬੈਂਕ ਖਾਤਾ ਨੰਬਰ, ਬੈਂਕ ਦਾ ਆਈ.ਐਫ.ਐਸ.ਸੀ. ਕੋਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿੇਕੇਟਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਆਉਣ।

Related posts

Leave a Reply