Latest News :- ਹੁਸ਼ਿਆਰਪੁਰ ਵਿੱਚ ਕੋਰੋਨਾ ਕਾਰਣ ਇੱਕ ਮੌਤ, 9 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ ਜਿਲੇ ਵਿੱਚ 9 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  8151  ਅਤੇ 01  ਮੌਤ ਹੋਣ ਨਾਲ , ਮੌਤਾਂ ਦੀ  ਗਿਣਤੀ  345 ਹੋ ਗਈ ਹੈ 

ਹੁਸ਼ਿਆਰਪੁਰ 11 ਫਰਵਰੀ (ਆਦੇਸ਼, ਕਰਨ ਲਾਖਾ) :- ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  970 ਨਵੇ ਸੈਪਲ ਲੈਣ  ਨਾਲ ਅਤੇ   1043  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ   ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8151  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 287123 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  279012 ਸੈਪਲ  ਨੈਗਟਿਵ,  ਜਦ ਕਿ 1665 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 345  ਹੈ ।

 ਐਕਟਿਵ ਕੇਸਾ ਦੀ ਗਿਣਤੀ  90  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7757 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 03  ਪਾਜੇਟਿਵ ਮਰੀਜ ਹਨ, ਤੇ  ਬਾਕੀ 06 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ ਹੈ (1) 76  ਸਾਲਾ ਵਿਆਕਤੀ  ਵਾਸੀ ਢੱਡੇ ਫਹਿਤੇ ਸਿੰਘ ਦੀ ਮੌਤ ਕੈਪਟਿਲ ਹਸਪਤਾਲ ਜਲੰਧਰ  । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Related posts

Leave a Reply