ਪ੍ਰੀ ਰਿਕਰੂਟਮੈਂਟ ਟਰੇਨਿੰਗ ਕੇਡਰ 11 ਜਨਵਰੀ ਤੋਂ ਸ਼ੁਰੂ : ਕਰਨਲ ਦਲਵਿੰਦਰ ਸਿੰਘ

ਪ੍ਰੀ ਰਿਕਰੂਟਮੈਂਟ ਟਰੇਨਿੰਗ ਕੇਡਰ 11 ਜਨਵਰੀ ਤੋਂ ਸ਼ੁਰੂ : ਕਰਨਲ ਦਲਵਿੰਦਰ ਸਿੰਘ

ਹੁਸ਼ਿਆਰਪੁਰ, 01 ਜਨਵਰੀ (ਆਦੇਸ਼) :
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਸੂਬੇ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 11 ਜਨਵਰੀ 2021 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ,   ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀ.ਆਈ.ਐਸ.ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ/ਐਸ.ਟੀ. ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਤੇ ਆਪਣਾ ਨਾਮ ਰਜਿਸਟਰਡ ਕਰਵਾਉਣ।

Related posts

Leave a Reply