Latest : ਸੁੰਦਰ ਸ਼ਾਮ ਅਰੋੜਾ ਨੇ ਅਰਪਣ ਨਗਰ ਵੈਲਫੇਅਰ ਸੋਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 2 ਲੱਖ ਰੁਪਏ ਦੀ ਗਰਾਂਟ ਦਾ ਚੈਕ

ਸੁੰਦਰ ਸ਼ਾਮ ਅਰੋੜਾ ਨੇ ਅਰਪਣ ਨਗਰ ਵੈਲਫੇਅਰ ਸੋਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 2 ਲੱਖ ਰੁਪਏ ਦੀ ਗਰਾਂਟ ਦਾ ਚੈਕ
ਹੁਸ਼ਿਆਰਪੁਰ, 4 ਜਨਵਰੀ:  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 4 ਦੇ ਨਰਾਇਣ ਨਗਰ ਵਿਖੇ ਅਰਪਣ ਨਗਰ ਵੈਲਫੇਅਰ ਸੋਸਾਇਟੀ ਨੂੰ ਸਮਾਜ ਭਲਾਈ ਦੇ ਕੰਮਾਂ ਲਈ 2 ਲੱਖ ਰੁਪਏ ਦੀ ਗਰਾਂਟ ਦਾ ਚੈਕ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਭਲਾਈ ਦੇ ਕੰਮਾਂ ਲਈ ਗਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਅਰਪਣ ਨਗਰ ਵੈਲਫੇਅਰ ਸੋਸਾਇਟੀ ਦੇ ਅਹੁਦੇਦਾਰਾਂ ਨੂੰ ਚੈਕ ਸੌਂਪਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸਮਾਜ ਭਲਾਈ ਅਤੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤਵੱਜੋਂ ਦੇ ਕੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਾਮਿਸਾਲ ਵਿਕਾਸ ਕਰਵਾਇਆ ਜਾ ਰਿਹਾ ਹੈ ਜਿਸ ਦੀ ਰਫ਼ਤਾਰ  ਆਉਂਦੇ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਲੋਕ ਹਿੱਤ ਅਤੇ ਸਮਾਜਿਕ ਕੰਮਾਂ ਵਿੱਚ ਸਰਗਰਮ ਸਭਾਵਾਂ, ਸੋਸਾਇਟੀਆਂ ਅਤੇ ਸੰਸਥਾਵਾਂ ਨੂੰ ਲੋੜ ਪੈਣ ’ਤੇ ਭਲਾਈ ਕਾਰਜਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਸਾਇਟੀ ਦੇ ਅਹੁਦੇਦਾਰ ਅਸ਼ੋਕ ਮਹਿਰਾ, ਕੰਚਨ ਵਸ਼ਿਸ਼ਟ ਮਹਿਰਾ, ਪੂਨਮ ਸੰਧੂ, ਮਨੂ ਸ਼ਰਮਾ, ਮੂਨਾ ਰਾਣੀ, ਅਲਕਾ ਵਰਮਾ, ਤਮੰਨਾ ਗੁਪਤਾ, ਮੀਨੂ ਠਾਕੁਰ, ਅੰਬਿਕਾ ਸ਼ਰਮਾ, ਡੋਲੀ ਸ਼ਰਮਾ, ਸਰੋਜ ਰਾਣੀ, ਸੁਜਾਤਾ ਅਤੇ ਮੁਹੱਲਾ ਨਿਵਾਸੀ ਮੌਜੂਦ ਸਨ।

Related posts

Leave a Reply