ਸੁੰਦਰ ਸ਼ਾਮ ਅਰੋੜਾ ਵਲੋਂ ਮਰਵਾਹਾ ਮੁਹੱਲਾ ’ਚ 19.48 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ


ਸੁੰਦਰ ਸ਼ਾਮ ਅਰੋੜਾ ਵਲੋਂ ਮਰਵਾਹਾ ਮੁਹੱਲਾ ’ਚ 19.48 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 5 ਜਨਵਰੀ:  ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 39 ਦੇ ਮਰਵਾਹਾ ਮੁਹੱਲਾ ਵਿੱਚ 19.48 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਸ਼ਹਿਰ ਵਿੱਚ ਸ਼ੁਰੂ ਕੀਤੇ ਵੱਖ-ਵੱਖ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਵਾ ਕੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇੰਟਰ ਲਾਕਿੰਗ ਟਾਈਲਾਂ ਲੱਗਣ ਨਾਲ ਮਰਵਾਹਾ ਮੁਹੱਲਾ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ ਜੋ ਕਿ ਜਲਦ ਤੋਂ ਜਲਦ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਬਨਾਉਣ ਦੇ ਨਾਲ-ਨਾਲ ਓਪਨ ਜਿੰਮਾਂ ਦੀ ਸਥਾਪਤੀ ਅਤੇ 100 ਫੀਸਦੀ ਵਾਟਰ ਸਪਲਾਈ ਸੀਵਰੇਜ਼ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਬਲਾਕ ਪ੍ਰਧਾਨ ਸ਼ਹਿਰੀ ਮੁਕੇਸ਼ ਡਾਬਰ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਸਰਦਾਰੀ ਲਾਲ, ਅਨਿਲ ਮਹਾਜਨ, ਰਵੀ ਸ਼ਰਮਾ, ਮੀਨਾ ਸ਼ਰਮਾ, ਵਰੁਣ ਸ਼ਰਮਾ, ਰਜਤ ਠਾਕੁਰ, ਬਰਿੰਦਰ ਸ਼ਰਮਾ ਆਦਿ ਮੌਜੂਦ ਸਨ।

Related posts

Leave a Reply