ਸੁੰਦਰ ਸ਼ਾਮ ਅਰੋੜਾ ਨੇ ਵਾਰਡ ਨੰਬਰ 29 ਤੇ 12 ’ਚ 55.22 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਦੇ ਕੰਮ ਦੀ ਕਰਵਾਈ ਸ਼ੁਰੂਆਤ

ਸੁੰਦਰ ਸ਼ਾਮ ਅਰੋੜਾ ਨੇ ਵਾਰਡ ਨੰਬਰ 29 ਤੇ 12 ’ਚ 55.22 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 7 ਜਨਵਰੀ:
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 29 ਅਤੇ 12 ਵਿੱਚ 55.22 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਨਾਲ ਬਨਣ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਦੋਵਾਂ ਵਾਰਡਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਵਾਰਡ ਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਮਿਲਣਗੀਆਂ।
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਗੱਲ ਕਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਨਾਲ ਲੋਕਾਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੇ ਦੂਜੇ ਪੜਾਅ ਹੇਠ ਹੁਸ਼ਿਆਰਪੁਰ ਸ਼ਹਿਰ ਵਿੱਚ ਲਗਭਗ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ 62 ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਸਨ ਜਿਨ੍ਹਾਂ ਵਿੱਚ ਕਈ ਕਾਰਜ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਸਾਲ 2021 ਦੌਰਾਨ ਹੁਸ਼ਿਆਰਪੁਰ ਵਿਕਾਸ ਦੇ ਖੇਤਰ ਵਿੱਚ ਨਵੀਂਆਂ ਸਿਖਰਾਂ ਨੂੰ ਛੋਹੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਤ ਸਿੰਘ ਚੌਹਾਨ, ਕ੍ਰਿਪਾ ਸਿੰਘ, ਅਰਵਿੰਦ ਕੁਮਾਰ, ਕੁਲਦੀਪ ਸ਼ਰਮਾ, ਜੋਗਿੰਦਰ ਪਾਲ, ਰਜਿੰਦਰ ਕੁਮਾਰ, ਨਰੇਸ਼ ਠਾਕੁਰ, ਜਗਦੀਸ਼ ਸਿੰਘ, ਪ੍ਰਸ਼ੋਤਮ ਸੈਣੀ, ਗੁਰਦੀਪ ਕਟੋਚ, ਅਵਤਾਰ ਸਿੰਘ, ਭਗਤ ਰਾਮ, ਰਾਕੇਸ਼ ਸ਼ਰਮਾ, ਵਿਪਨ ਸ਼ਰਮਾ, ਬਲਬੀਰ ਸਿੰਘ, ਅਮਰਜੀਤ ਸਿੰਘ, ਜੈ ਦੇਵ ਸ਼ਰਮਾ, ਗਿਆਨ ਚੰਦ, ਕੁੰਦਨ ਸਿੰਘ, ਸਹੋਤਾ, ਪ੍ਰਦੀਪ ਕੁਮਾਰ, ਅਨੀਤਾ, ਬਲਬੀਰ ਕੌਰ, ਸਤਿਆ ਦੇਵੀ, ਕਰਮ ਸਿੰਘ, ਸਤੀਸ਼ ਕੁਮਾਰ, ਪੂਜਾ, ਤੇਜਪਾਲ ਆਦਿ ਮੌਜੂਦ ਸਨ।

Related posts

Leave a Reply