ਦਿਵਆਂਗ ਵਿਅਕਤੀਆਂ ਦੀ ਸਹੂਲਤ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ ’ਚ ਵਿਸ਼ੇਸ਼ ਕੈਂਪ 21 ਨੂੰ : ਅਪਨੀਤ ਰਿਆਤ

ਦਿਵਆਂਗ ਵਿਅਕਤੀਆਂ ਦੀ ਸਹੂਲਤ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ ’ਚ ਵਿਸ਼ੇਸ਼ ਕੈਂਪ 21 ਨੂੰ : ਅਪਨੀਤ ਰਿਆਤ

ਹੁਸ਼ਿਆਰਪੁਰ, 19 ਜਨਵਰੀ (ਆਦੇਸ਼ , ਕਰਨ ਲਾਖਾ ):- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿਵਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਸਬੰਧਤ ਸਬ-ਡਵੀਜ਼ਨ ਵਿੱਚ ਹਰ ਲੋੜੀਂਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਵਿਸ਼ੇਸ਼ ਕੈਂਪਾਂ ਦੀ ਲੜੀ ਵਿੱਚ 21 ਜਨਵਰੀ ਨੂੰ ਮੁਕੇਰੀਆਂ ਸਬ-ਡਵੀਜਨ ਦੇ ਸਿਵਲ ਹਸਪਤਾਲ ਵਿੱਚ ਕੈਂਪ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਜ਼ਿਲ੍ਹਾ ਚੋਣ ਦਫ਼ਤਰਾਂ ਵਲੋਂ ਦਿਵਆਂਗ ਵਿਅਕਤੀਆਂ ਨੂੰ ਡਿਸਏਬਿਲਟੀ ਸਰਟੀਫਿਕੇਟ, ਯੂ.ਡੀ.ਆਈ.ਡੀ. ਕਾਰਡ, ਪੈਨਸ਼ਨ ਅਤੇ ਵੋਟ ਸਬੰਧੀ ਸਹੂਲਤਾਂ ਲਈ ਮੌਕੇ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ ਜਿਸ ਵਿੱਚ ਮੁਕੇਰੀਆਂ ਸਬ-ਡਵੀਜ਼ਨ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਨਾਲ ਸਬੰਧਤ ਦਿਵਆਂਗ ਵਿਅਕਤੀ ਹਿੱਸਾ ਲੈ ਸਕਦੇ ਹਨ।

Related posts

Leave a Reply