ਧਾਰਮਿਕ ਸੰਸਥਾਵਾਂ ਦੀ ਸਮਾਜ ਨੂੰ ਵੱਡੀ ਦੇਣ : ਸੁੰਦਰ ਸ਼ਾਮ ਅਰੋੜਾ
ਪਿੰਡ ਨੰਦਨ ਦੀ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਨੂੰ ਇਕ ਲੱਖ ਰੁਪਏ ਦਾ ਚੈਕ ਭੇਟ
ਹੁਸ਼ਿਆਰਪੁਰ, 11 ਦਸੰਬਰ:
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਮਾਜ ਵਿੱਚ ਇਤਫਾਕ ਅਤੇ ਇਕਜੁੱਟਤਾ ਬਣਾ ਕੇ ਰੱਖਣ ਵਿੱਚ ਧਾਰਮਿਕ ਸੰਸਥਾਵਾਂ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਕਿਸੇ ਵੀ ਮੁਸੀਬਤ ਖਾਸ ਕਰ ਕੋਰੋਨਾ ਸੰਕਟ ਦੌਰਾਨ ਧਾਰਮਿਕ ਸੰਸਥਾਵਾਂ ਵਲੋਂ ਕੀਤੇ ਉਪਰਾਲੇ ਸ਼ਲਾਘਾਯੋਗ ਹਨ।
ਨੇੜਲੇ ਪਿੰਡ ਨੰਦਨ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਵੈਲਫੇਅਰ ਸੋਸਾਇਟੀ ਨੂੰ ਇਕ ਲੱਖ ਰੁਪਏ ਦਾ ਚੈਕ ਭੇਟ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਲਾਈ ਕਾਰਜਾਂ ਲਈ ਧਾਰਮਿਕ ਸੰਸਥਾਵਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਭਲਾਈ ਦੇ ਕਾਰਜਾਂ ’ਚ ਡੱਟਣ ਵਾਲੀਆਂ ਸੰਸਥਾਵਾਂ ਨੂੰ ਸਰਕਾਰ ਵਲੋਂ ਮਾਲੀ ਮਦਦ ਵੀ ਦਿੱਤੀ ਜਾਵੇਗੀ ਤਾਂ ਜੋ ਮਨੁੱਖਤਾ ਦੀ ਸੇਵਾ ਵਾਲੇ ਕਾਰਜਾਂ ਵਿੱਚ ਕਿਸੇ ਕਿਸਮ ਦੀ ਖੜੋਤ ਨਾ ਆਵੇ। ਉਨ੍ਹਾਂ ਦੱਸਿਆ ਕਿ ਪਿੰਡ ਨੰਦਨ ਦੀ ਸੋਸਾਇਟੀ ਨੂੰ ਵਰਤਨ, ਦਰੀਆਂ ਅਤੇ ਫਰਨੀਚਰ ਖਰੀਦਣ ਲਈ ਇਕ ਲੱਖ ਰੁਪਏ ਦੀ ਗਰਾਂਟ ਦਾ ਚੈਕ ਦਿੱਤਾ ਗਿਆ ਹੈ ਅਤੇ ਜੇਕਰ ਭਵਿੱਖ ਵਿੱਚ ਵੀ ਮਾਇਕ ਮਦਦ ਦੀ ਲੋੜ ਪੈਂਦੀ ਹੈ ਤਾਂ ਪੰਜਾਬ ਸਰਕਾਰ ਬਣਦੀ ਸਹਾਇਤਾ ਕਰੇਗੀ। ਉਨ੍ਹਾਂ ਨੇ ਭਰੋਸਾ ਦੁਆਇਆ ਕਿ ਸਮਾਰਟ ਵਿਲੇਜ ਕੰਪੇਨ ਤਹਿਤ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਦਿਹਾਤੀ ਨੰਬਰਦਾਰ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਬਲਾਕ ਸੰਮਤੀ ਮੈਂਬਰ ਰਵਿੰਦਰ ਕੌਰ, ਦਰਸ਼ਨ ਰਾਮ, ਅਮਰ ਨਾਥ, ਅੰਬੂ, ਗੁਰਚਰਨ ਸਿੰਘ, ਰਾਮ ਪ੍ਰਕਾਸ਼, ਬਲਬੀਰ ਸਿੰਘ, ਆਤਮਾ ਸਿੰਘ, ਸੁਰਜੀਤ ਕੌਰ, ਮੋਹਨ ਲਾਲ, ਨੀਲਮ ਜਹਾਨਖੇਲਾਂ, ਨਵਨੀਤ ਕੌਰ, ਰਾਣੀ, ਸੂਬੇਦਾਰ ਸੁਖਦੇਵ ਸਿੰਘ ਅਤੇ ਚਰਨਜੀਤ ਚੰਨੀ ਆਦਿ ਹਾਜ਼ਰ ਸਨ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp