ਰੂਪ ਨਗਰ ’ਚ 12 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਇੰਟਰ ਲਾਕਿੰਗ ਟਾਈਲਾਂ ਵਾਲੀ ਗਲੀ, ਸੁੰਦਰ ਸ਼ਾਮ ਅਰੋੜਾ ਨੇ ਸ਼ੁਰੂ ਕਰਵਾਇਆ ਕੰਮ

ਰੂਪ ਨਗਰ ’ਚ 12 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਇੰਟਰ ਲਾਕਿੰਗ ਟਾਈਲਾਂ ਵਾਲੀ ਗਲੀ, ਸੁੰਦਰ ਸ਼ਾਮ ਅਰੋੜਾ ਨੇ ਸ਼ੁਰੂ ਕਰਵਾਇਆ ਕੰਮ
ਹੁਸ਼ਿਆਰਪੁਰ, 11 ਦਸੰਬਰ:
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਬੁਨਿਆਦੀ ਸਹੂਲਤਾਂ ਅਤੇ ਢਾਂਚੇ ਦੇ ਪੱਧਰ ਨੂੰ ਹੋਰ ਉਚਾ ਚੁੱਕਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ।
ਸਥਾਨਕ ਵਾਰਡ ਨੰਬਰ 21 ਦੇ ਮੁਹੱਲਾ ਰੂਪ ਨਗਰ ਵਿੱਚ ਇੰਟਰ ਲਾਕਿੰਗ ਟਾਈਲਾਂ ਨਾਲ ਬਨਣ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਕਰੀਬ 12 ਲੱਖ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਛੇਤੀ ਤੋਂ ਛੇਤੀ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਇਲਾਕਾ ਵਾਸੀਆਂ ਨੂੰ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਸ਼ਹਿਰੀ ਖੇਤਰਾਂ ਦੀ ਦਿੱਖ ਸੰਵਾਰਨ ਵਿੱਚ ਬਹੁਤ ਕਾਰਗਰ ਅਤੇ ਕਾਮਯਾਬ ਸਾਬਤ ਹੋ ਰਿਹਾ ਹੈ ਜਿਸ ਤਹਿਤ ਮੁਢਲੀਆਂ ਸਹੂਲਤਾਂ ਨੂੰ ਯਕੀਨੀ ਬਨਾਉਣ ਦੇ ਨਾਲ-ਨਾਲ ਇਨ੍ਹਾਂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਆਉਣ ਵਾਲੇ ਦਿਨਾਂ ਅੰਦਰ ਅਜਿਹੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਭਾਰੀ ਸਹੂਲਤਾਂ ਮਿਲਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੇਵਾ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਰਾਜੂ, ਜੋਗਾ ਸਿੰਘ, ਤਾਰਾ ਚੰਦ, ਅਸ਼ੋਕ ਸ਼ੁਕਲਾ, ਸਰਵਨ ਕੁਮਾਰ, ਨਰਿੰਦਰ ਕੁਮਾਰ, ਗੀਤਾ ਰਾਣੀ, ਕਮਲਜੀਤ ਕੌਰ, ਸੰਯੋਗਤਾ, ਹਰਪ੍ਰੀਤ ਸਿੰਘ, ਦਲਵਿੰਦਰ ਕੌਰ, ਸੰਜੀਵ ਸ਼ਰਮਾ, ਹਰਭਜਨ ਪੁਰੀ, ਰਾਜੀਵ ਡਡਵਾਲ ਆਦਿ ਮੌਜੂਦ ਸਨ।

Related posts

Leave a Reply