LATEST : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਗਰੂਕਤਾ ਪੋਸਟਰ ਅਤੇ ਲਿੰਕ ਕੀਤਾ ਰਿਲੀਜ਼ June 10, 2020June 13, 2020 Adesh Parminder Singh ਮਿਸ਼ਨ ਫਤਿਹ’ ਤਹਿਤ ਕੀਤੀ ਨਿਵੇਕਲੀ ਪਹਿਲ, ਆਨ–ਲਾਈਨ ਕੁਇਜ਼ ਰਾਹੀਂ ਘਰ-ਘਰ ਪੁੱਜੇਗੀ ਕੋਵਿਡ-19 ਸਬੰਧੀ ਜਾਣਕਾਰੀ-ਕਿਹਾ, ਜਾਗਰੂਕਤਾ ਨਾਲ ਹੀ ਕੋਵਿਡ-19 ਖਿਲਾਫ ਜਿੱਤੀ ਜਾ ਸਕਦੀ ਹੈ ਜੰਗ-60 ਫੀਸਦੀ ਸਹੀ ਜਵਾਬ ਦੇਣ ਵਾਲੇ ਭਾਗੀਦਾਰ ਨੂੰ ਆਨਲਾਈਨ ਹੀ ਪ੍ਰਾਪਤ ਹੋਵੇਗਾ ਈ-ਸਰਟੀਫਿਕੇਟ ਹੁਸ਼ਿਆਰਪੁਰ, 10 ਜੂਨ (ADESH): ਕੋਵਿਡ-19 ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ, ਤਾਂ ਜੋ ਕੋਵਿਡ-19 ਸਬੰਧੀ ਜਾਣਕਾਰੀ ਘਰ-ਘਰ ਪਹੰੁਚਾਈ ਜਾ ਸਕੇ। ਜ਼ਿਲ੍ਹੇ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਆਨ-ਲਾਈਨ ਕੁਇਜ਼ ਤਿਆਰ ਕੀਤਾ ਗਿਆ ਹੈ, ਜਿਸਦਾ ਪੋਸਟਰ ਅਤੇ ਲਿੰਕ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਪ੍ਰੀਤ ਕੋਹਲੀ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਹਾਕਮ ਥਾਪਰ ਮੌਜੂਦ ਸਨ। ‘ਮਿਸ਼ਨ ਫਤਿਹ’ ਤਹਿਤ ਜਾਣਕਾਰੀ ਭਰਪੂਰ ਤਿਆਰ ਕੀਤੇ ਗਏ ਇਸ ਕੁਇਜ਼ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੀ ਜੰਗ ’ਤੇ ਫਤਿਹ ਪਾਉਣ ਲਈ ਇਕੋ-ਇਕ ਹਥਿਆਰ ਜਾਗਰੂਕਤਾ ਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜਾਗਰੂਕਤਾ ਫੈਲਾਉਣ ਲਈ ਹਰੇਕ ਪਲੇਟਫਾਰਮ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਟਰਨੈਟ ਦੇ ਆਧੁਨਿਕ ਯੁੱਗ ਵਿੱਚ ਆਨ-ਲਾਈਨ ਤਿਆਰ ਕੀਤਾ ਕੁਇਜ਼ ਮੁਕਾਬਲਾ ਜਾਗਰੂਕਤਾ ਫੈਲਾਉਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕੁਇਜ਼ ਮੁਕਾਬਲੇ ਵਿੱਚ ਕਿਸੇ ਵੀ ਉਮਰ ਵਰਗ ਦਾ ਵਿਅਕਤੀ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਰੀ ਕੀਤੇ ਲਿੰਕ ਦੀ ਵਰਤੋਂ ਕਰਕੇ 20 ਸਵਾਲਾਂ ਦੇ ਜਵਾਬ ਦੇਣੇ ਹੋਣਗੇ ਅਤੇ ਇਹ ਸਾਰੇ ਸਵਾਲ ਕੋਵਿਡ-19 ਨਾਲ ਹੀ ਸਬੰਧਤ ਹਨ। ਉਨ੍ਹਾਂ ਕਿਹਾ ਕਿ 60 ਫੀਸਦੀ ਸਹੀ ਜਵਾਬ ਦੇਣ ਵਾਲੇ ਵਿਅਕਤੀ ਨੂੰ ਈ-ਸਰਟੀਫਿਕੇਟ ਆਨਲਾਈਨ ਹੀ ਸਬੰਧਤ ਈਮੇਲ ਰਾਹੀਂ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲਿੰਕ district public relations office hoshiarpur ਦੇ ਫੇਸਬੁੱਕ ਪੇਜ਼ ’ਤੇ ਦੇਖਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ‘ਮਿਸ਼ਨ ਫਤਿਹ’ ਦਾ ਆਗਾਜ਼ ਕੀਤਾ ਜਾ ਚੁੱਕਾ ਹੈ, ਜਿਸ ਤਹਿਤ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਯਕੀਨੀ ਬਣਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ’ਤੇ ਜਾਗਰੂਕਤਾ ਨਾਲ ਹੀ ਠੱਲ੍ਹ ਪਾਈ ਜਾ ਸਕਦੀ ਹੈ, ਇਸ ਲਈ ਖੁਦ ਜਾਗਰੂਕ ਹੋਕੇ ਦੂਜਿਆਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਪ੍ਰੀਤ ਕੋਹਲੀ ਨੇ ਕਿਹਾ ਕਿ ਸਾਵਧਾਨੀਆਂ ਵਰਤਕੇ ਹੀ ਕੋਵਿਡ-19 ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਇਸ ਸਬੰਧੀ ਜਾਣਕਾਰੀ ਘਰ-ਘਰ ਪਹੰੁਚਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਦੀ ਸਫਲਤਾ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ ਅਤੇ ਇਸੇ ਜਾਗਰੂਕਤਾ ਲਈ ਆਨ-ਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਲੋਕ ਅਫ਼ਸਰ ਹੁਸ਼ਿਆਰਪੁਰ ਸ਼੍ਰੀ ਹਾਕਮ ਥਾਪਰ ਦਾ ਧੰਨਵਾਦ ਪ੍ਰਗਟਾਉਂਦਿਆਂ ਆਸ ਪ੍ਰਗਟਾਈ ਕਿ ਜ਼ਿਲ੍ਹਾ ਵਾਸੀ ਜਾਗਰੂਕਤਾ ਫੈਲਾਕੇ ਅਤੇ ਸਾਵਧਾਨੀਆਂ ਵਰਤਕੇ ‘ਮਿਸ਼ਨ ਫਤਿਹ’ ਨੂੰ ਸਫਲ ਬਣਾਉਣਗੇ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...