#DR. RAJ_CHABEWAL : ਪਿੰਡ ਵਿੱਚ ਜੰਮਣ ਪਲਣ ਕਾਰਣ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਦੇਖਿਆ,  ਉਨ੍ਹਾਂ ਨੂੰ ਹੱਲ ਕਰਨਾ ਹਮੇਸ਼ਾ ਪਹਿਲ ਰਹੀ 

1000
1000

ਮੇਰੇ ਕਿਸਾਨ ਮੇਰਾ  ਮਾਨ ਹਨ- ਡਾ: ਰਾਜ ਕੁਮਾਰ

-ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਮੇਰੀ ਪਹਿਲ ਹੈ 

ਹੁਸ਼ਿਆਰਪੁਰ  17 ਮਈ  (CDT NEWS):   ਮੇਰੇ ਕਿਸਾਨ ਮੇਰਾ ਮਾਨ ਹਨ ਅਤੇ ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਹਾਜ਼ਰ ਹਾਂ। ਇਹ ਗੱਲ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਨੇ ਵਿਧਾਨ ਸਭਾ ਹਲਕਾ ਪਿੰਡ ਨੰਗਲ ਰੰਗੜਾ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਸੰਗਤ ਸਮੇਤ ਦੁਆਬੇ ਦੇ ਪ੍ਰਸਿੱਧ ਸੂਸਾ ਮੇਲੇ ‘ਚ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਕੇ ਸੰਤਾਂ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਕੀਰਤਨ ਸਰਵਣ ਕੀਤਾ | 

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਵਿੱਚ ਡਾ: ਰਾਜ ਦੀ ਚੋਣ ਮੁਹਿੰਮ ਦੀ ਅਗਵਾਈ ਕੀਤੀ | ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਡਾ: ਰਾਜ ਕੁਮਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੇ ਹਨ। ਉਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਵਿੱਚ ਵੀ ਯੋਗਦਾਨ ਪਾਇਆ। ਉਹ ਖੁਦ ਰਾਸ਼ਨ ਲੈ ਕੇ ਟਿੱਕਰੀ ਅਤੇ ਸ਼ੰਭੂ ਬਾਰਡਰ ਪਹੁੰਚਿਆ। ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਉਨ੍ਹਾਂ ਲਈ ਲੰਗਰ ਪਕਾਉਣ ਦੀ ਸੇਵਾ ਵੀ ਕੀਤੀ। ਚੱਬੇਵਾਲ ਨੇ ਇਲਾਕੇ ਵਿੱਚ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨੇ ਵਿੱਚ ਵੀ ਸ਼ਮੂਲੀਅਤ ਕੀਤੀ। 

ਇਸ ਤੋਂ ਇਲਾਵਾ ਡਾ: ਰਾਜ ਕੁਮਾਰ ਨੇ ਕਣਕ-ਝੋਨੇ ਦੀ ਖਰੀਦ ਦੌਰਾਨ ਨਾ ਸਿਰਫ਼ ਮੰਡੀਆਂ ਦਾ ਦੌਰਾ ਕੀਤਾ, ਸਗੋਂ ਮੰਡੀ ‘ਚ ਮੰਜੀ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਮੰਡੀਆਂ ‘ਚ ਸਹੂਲਤਾਂ ਮੁਹੱਈਆ ਕਰਵਾਈਆਂ | ਕਿਸਾਨਾਂ ਨੂੰ ਮੰਡੀ ਵਿੱਚ ਮੰਜੀਆਂ, ਕੁਰਸੀਆਂ, ਬੈਂਚ, ਪੀਣ ਲਈ ਠੰਡਾ ਪਾਣੀ, ਫਸਟ ਏਡ ਕਿੱਟ, ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਮੁਹੱਈਆ ਕਰਵਾ ਕੇ ਉਨ੍ਹਾਂ ਲਈ ਸਹੂਲਤ ਪੈਦਾ ਕੀਤੀ ਗਈ ਹੈ। ਇਸ ਮੌਕੇ ਡਾ: ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਹਲਕਾ ਵਾਸੀਆਂ ਅਤੇ ਕਿਸਾਨਾਂ ਦਾ ਸਾਥ ਦੇਣ ਲਈ ਹਾਜ਼ਰ ਰਹਿਣਗੇ | ਉਸ ਨੇ ਕਿਹਾ ਕਿ ਉਹ ਖੁਦ ਇੱਕ ਪਿੰਡ ਵਿੱਚ ਜੰਮਣ-ਪਲਣ ਕਾਰਣ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਦੇਖਿਆ ਹੈ ਅਤੇ ਉਨ੍ਹਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਹਮੇਸ਼ਾ ਪਹਿਲ ਰਹੀ ਹੈ।

 ਇਸ ਮੌਕੇ ਨਰਿੰਦਰ ਸਿੰਘ ਸੂਬੇਦਾਰ, ਮਾਸਟਰ ਨਰਿੰਦਰ ਸਿੰਘ ਬਬਲੂ, ਗੁਰਪਿੰਦਰ ਸਿੰਘ, ਬਲਾਕ ਪ੍ਰਧਾਨ ਹਰਦਿਆਲ ਸਿੰਘ, ਮਾਸਟਰ ਮੱਖਣ ਸਿੰਘ, ਗੁਰਦੀਪ ਸਿੰਘ ਪਵਾਰ, ਨਿਸ਼ਾਨ ਸਿੰਘ, ਸਰਪੰਚ ਸੁਖਦੇਵ ਸਿੰਘ, ਕੰਵਲਜੀਤ ਸਿੰਘ, ਤੇਜਵੰਤ ਸਿੰਘ, ਗੁਰਮੁੱਖ ਸਿੰਘ, ਹਰਜਿੰਦਰ ਸਿੰਘ, ਬੱਗਾ ਸਿੰਘ, ਸਾਬਾ, ਸੁਖਮਨ ਯੂਥ ਪ੍ਰਧਾਨ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।

 

1000
1000

Related posts

Leave a Reply