ਪੰਜਾਬ ਪ੍ਰਾਪਤੀ ਸਰਵੇਖਣ ਦੇ ਚੰਗੇ ਨਤੀਜਿਆਂ ਲਈ ਸਿੱਖਿਆ ਅਧਿਕਾਰੀ ਤੇ ਅਧਿਆਪਕ ਕਰ ਰਹੇ ਹਨ ਅਣਥੱਕ ਮਿਹਨਤ



ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 151547 ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ 10877 ਵਿਦਿਆਰਥੀ ਲੈ ਰਹੇ ਹਨ ਹਿੱਸਾ

ਗੁਰਦਾਸਪੁਰ,24 ਸਤੰਬਰ (ਅਸ਼ਵਨੀ): ਸਕੂਲ ਸਿੱਖਿਆ ਵਿਭਾਗ  ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਕੂਲੀ ਸਿੱਖਿਆ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ।ਕੋਰੋਨਾ ਮਹਾਂਮਾਰੀ ਦੇ ਮਾੜੇ ਦੌਰ ਕਾਰਨ ਜਿੱਥੇ ਸਕੂਲ ਬੰਦ ਹਨ ਉੱਥੇ ਵਿਭਾਗ ਨੇ ਵਿਦਿਆਰਥੀਆਂ ਦੀ ਪੜਾਈ ਨੂੰ ਤਾਲਾਬੰਦੀ ਦੇ ਸਮੇਂ ਤੋਂ ਹੀ ਜਾਰੀ ਰੱਖਿਆ ਹੋਇਆ ਹੈ।

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਆਨ-ਲਾਈਨ  ਕਲਾਸਾਂ ਦਾ ਪ੍ਰਬੰਧ ਕਰਨ ਲਈ ਟੈਲੀਵਿਜ਼ਨ, ਰੇਡੀਓ, ਯੂ-ਟਿਊਬ, ਜ਼ੂਮ ਐਪ, ਗੂਗਲ ਡਰਾਈਵ,ਵਟਸਐਪ,ਪੰਜਾਬ ਐਜੂਕੇਅਰ ਐਪ  ਅਤੇ ਹੋਰ ਸਾਧਨਾਂ ਰਾਹੀਂ ਪੜਾਈ ਕਰਵਾਈ ਜਾ ਰਹੀ ਹੈ। ਸਿੱਖਿਆ  ਵਿਭਾਗ ਵੱਲੋਂ ਇਸ ਸਮੇਂ ਦੌਰਾਨ ਵਿਦਿਆਰਥੀਆਂ ਦੇ ਸਿੱਖਣ-ਪੱਧਰਾਂ ਦਾ ਮੁਲਾਂਕਣ ਕਰਨ ਲਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ‘ਪੰਜਾਬ ਪ੍ਰਾਪਤੀ ਸਰਵੇਖਣ-2020’ ਕਰਵਾਇਆ ਜਾ ਰਿਹਾ ਹੈ।

ਇਸ ਸਰਵੇਖਣ ਵਿੱਚ ਪ੍ਰਾਇਮਰੀ, ਅਪਰ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀ ਸ਼ਾਮਿਲ ਹੋ ਰਹੇ ਹਨ। ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਸਰਵੇਖਣ 21 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਰਵੇਖਣ ਲਈ  ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਵਿੱਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਰਵੇਖਣ ਲਈ ਵਿਭਾਗ ਦੇ ਸਾਰੇ  ਅਧਿਕਾਰੀ, ਸਕੂਲ ਮੁਖੀ ਅਤੇ ਅਧਿਆਪਕ ਪੱਬਾਂ ਭਾਰ ਹਨ।

Related posts

Leave a Reply