ਸਿੱਖਿਆ ਅਧਿਕਾਰੀਆਂ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਲਈ ਕਮਰ ਕੱਸੇ


ਸਕੂਲ ਮੁੱਖੀਆਂ ਨਾਲ ਵੀਡੀਓ ਕਾਨਫਰੰਸ ਕਰਕੇ ਪੜ੍ਹਾਅਵਾਰ   ਕੀਤੀ ਮੀਟਿੰਗ

ਗੁਰਦਾਸਪੁਰ 11 ਸਤੰਬਰ ( ਅਸ਼ਵਨੀ)  ਕੋਵਿਡ 19 ਕਰੋਨਾ ਨੇ ਜਿੱਥੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ , ਉੱਥੇ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਆਨ-ਲਾਈਨ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ  ਰਹੇ ਹਨ। ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਸਿੱਖਿਆ  ਵਿਭਾਗ ਵੱਲੋਂ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਦਾ ਪੰਜਾਬ ਅਚੀਵਮੈਂਟ ਸਰਵੇ ਕਰਵਾਇਆ ਜਾ ਰਿਹਾ ਹੈ।

ਜਿਸ ਲਈ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਬੱਚਿਆਂ ਦੀ ਸੌ ਫੀਸਦੀ ਸ਼ਮੂਲੀਅਤ ਲਈ ਕਮਰ ਕੱਸ ਲਈ ਹੈ। ਇਸ ਦੇ ਚੱਲਦਿਆਂ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁੱਖੀਆਂ ਨਾਲ ਪੜ੍ਹਾਅਵਾਰ ਵੀਡੀਓ ਕਾਨਫਰੰਸ ਕਰਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ  ਦੌਰਾਨ ਪ੍ਰਿੰਸੀਪਲਾਂ ਤੇ ਹੈੱਡਮਾਸਟਰਾਂ ਨਾਲ ਵੀਡੀਓ ਕਾਨਫਰੰਸ  ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਅਚੀਵਮੈਂਟ ਸਰਵੇ ਵਿੱਚ ਬੱਚਿਆਂ ਦੀ ਸੌ ਫੀਸਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਅਚੀਵਮੈਂਟ ਸਰਵੇ ਨਾਲ ਬੱਚੇ ਦਾ ਸਰਵਪੱਖੀ ਵਿਕਾਸ ਹੋਵੇਗਾ , ਜਿਸ ਨਾਲ ਬੱਚਿਆ ਨੂੰ ਸਲਾਨਾ ਪੇਪਰ ਦੀ ਤਿਆਰੀ ਕਰਨ ਵਿੱਚ ਮਦਦ ਮਿਲੇਗੀ।ਇਸ ਦੌਰਾਨ ਉਨ੍ਹਾਂ ਸਕਾਲਰਸ਼ਿਪ ,ਸਮਾਰਟ ਸਕੂਲ ਤੇ ਕਿਤਾਬਾਂ ਸੰਬੰਧੀ ਵੇਰਵੇ ਪੋਰਟਲ ਤੇ ਅਪਡੇਟ ਕਰਨ ਲਈ ਕਿਹਾ।ਇਸ ਮੌਕੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ  ਅਫ਼ਸਰ ਐਲੀ: ਸੁਰਜੀਤ ਪਾਲ ਨੇ ਦੱਸਿਆ ਕਿ ਉਨ੍ਹਾਂ  ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ,ਸਕੂਲ ਮੁੱਖੀਆਂ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਲਗਾਤਾਰ ਵੀਡੀਓ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੌ ਫੀਸਦੀ ਬੱਚੇ ਇਸ ਸਰਵੇ ਵਿੱਚ ਹਿੱਸਾ ਲੈਣ। ਉਨ੍ਹਾਂਂ ਦੱਸਿਆ ਕਿ ਜ਼ਿਲ੍ਹੇ ਦੇ ਅਧਿਆਪਕਾਂ ਦਾ ਰਿਸੋਰਸ ਗਰੁੱਪ ਬਣਾਇਆ  ਹੈ।

Related posts

Leave a Reply