Latest News: ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ, ਭਾਸ਼ਨ ਪ੍ਰਤੀਯੋਗਤਾ ਕੱਲ 17 ਅਗਸਤ ਤੋਂ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ, ਭਾਸ਼ਨ ਪ੍ਰਤੀਯੋਗਤਾ ਕੱਲ 17 ਅਗਸਤ ਤੋਂ

ਹੁਸ਼ਿਆਰਪੁਰ, 16 ਅਗਸਤ (ਆਦੇਸ਼ ):
                ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਤੀਸਰੀ ਪ੍ਰਤੀਯੋਗਤਾ ਭਾਸ਼ਨ ਭਲਕੇ 17 ਅਗਸਤ ਤੋਂ ਆਰੰਭ ਹੋਵੇਗੀ।

ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿਚ ਇੰਨ•ਾਂ ਮੁਕਾਬਲਿਆਂ ਤਹਿਤ ਸ਼ਬਦ ਗਾਇਨ, ਗੀਤ ਗਾਇਨ ਤੇ ਕਵਿਤਾ ਉਚਾਰਨ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ•ਾਂ ਵਿਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 74 ਹਜ਼ਾਰ ਤੋਂ ਵਿਦਿਆਰਥਾਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਨ•ਾਂ ਸਬੰਧੀ ਗੀਤ ਤੇ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਵਿਚ ਹਿੱਸਾ ਲਿਆ। ਜਿਲ•ਾ ਸਿੱਖਿਆ ਅਫਸਰ (ਸੈ.) ਅਤੇ ਜਿਲ•ਾ ਸਿੱਖਿਆ ਅਫਸਰ (ਐਲੀ.) ਇੰਜੀਨੀਅਰ ਸੰਜੀਵ ਗੌਤਮ ਜੀ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ•ਾਂ ਸਕੂਲ ਪੱਧਰ ਦੇ ਭਾਸ਼ਨ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 17 ਅਗਸਤ ਤੋਂ 21 ਅਗਸਤ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। 22 ਅਗਸਤ ਨੂੰ ਸਕੂਲ ਮੁਖੀ ਆਪੋ-ਆਪਣੇ ਸਕੂਲਾਂ ਦਾ ਨਤੀਜਾ/ਰਜਿਸਟ੍ਰੇਸ਼ਨ ਅਪਲੋਡ ਕਰਨਗੇ ਅਤੇ 23 ਅਗਸਤ ਨੂੰ ਸਟੇਟ ਤਕਨੀਕੀ ਟੀਮ ਵੀਡੀਓਜ਼ ਦੀ ਬਲਾਕ ਵਾਰ ਵੰਡ ਕਰੇਗੀ।

ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ਵਿਚ ਆਪਣਾ ਭਾਸ਼ਨ ਪੂਰਾ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ ਭਾਸ਼ਨ ਪੂਰੀ ਤਰ•ਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਹੋਣਗੇ। ਭਾਸ਼ਨ ਪੜਕੇ ਨਹੀਂ ਬੋਲਿਆ ਜਾਵੇਗਾ।

ਪ੍ਰਤੀਯੋਗੀ ਲਗਾਤਾਰ  ਤੇ ਜ਼ੁਬਾਨੀ ਉਚਾਰਨ ਕਰੇਗਾ ਅਤੇ ਕੱਟ-ਕੱਟ ਕੇ ਵੀਡੀਓ ਨਹੀਂ ਬਣਾਈ ਜਾਵੇਗੀ। ਇਸ ਤੋਂ ਅੱਗੇ ਬਲਾਕ, ਜਿਲ•ਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਜਿਲ•ਾ ਨੋਡਲ ਅਫਸਰ (ਐਲੀ.) ਮਨਜੀਤ ਸਿੰਘ, ਜਿਲ•ਾ ਨੋਡਲ ਅਫਸਰ (ਸੈ.) ਬੇਅੰਤ ਸਿੰਘ ਅਤੇ ਯੋਗੇਸ਼ਵਰ ਸਲਾਰੀਆ ਅਤੇ ਸਮਰਜੀਤ ਸਿੰਘ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਪਹਿਲੇ ਹੋਏ ਮੁਕਾਬਲਿਆਂ ਵਾਂਗ ਉਨ•ਾਂ ਦੇ ਜਿਲ•ੇ ਪ੍ਰਤੀਯੋਗੀ ਭਾਸ਼ਨ ਮੁਕਾਬਲੇ ‘ਚ ਵੱਧ ਚੜ• ਕੇ ਹਿੱਸਾ ਲੈਣਗੇ।

Related posts

Leave a Reply