ਹੁਣੇ ਹੁਣੇ : ਚੋਣ ਕਮਿਸ਼ਨ ਵਲੋਂ ਸ਼ਹਿਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ, ਵੋਟਾਂ ਦੀ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ 18 ਫਰਵਰੀ ਨੂੰ 
ਚੰਡੀਗੜ, 16 ਫਰਵਰੀ (ਹਰਦੇਵ ਸਿੰਘ ਮਾਨ ):
ਰਾਜ ਚੋਣ ਕਮਿਸ਼ਨ ਵਲੋਂ ਅੱਜ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
 ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ  ਰਿਟਰਨਿੰਗ ਅਫਸਰ ਐਸ.ਏ.ਐਸ. ਨਗਰ ਵਲੋਂ  ਡਿਪਟੀ ਕਮਿਸਨਰ ਕਮ ਜ਼ਿਲਾ ਚੋਣ ਅਫਸਰ ਰਾਹੀਂ ਰਿਪੋਰਟ ਭੇਜੀ ਗਈ ਜਿਸ ਵਿੱਚ ਨਗਰ ਨਿਗਮ ਐਸ.ਏ.ਐਸ. ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਅਤੇ 33 ਵਿੱਚ ਵੋਟਾਂ ਪੈਣ ਦੋਰਾਨ ਹੋਈਆਂ ਕੁਤਾਹੀਆਂ ਦਾ ਜਿਕਰ ਕੀਤਾ ਗਿਆ ਅਤੇ ਇਨਾਂ ਬੂਥਾਂ ਤੇ ਮੁੜ ਵੋਟਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ । 
  ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ 2 ਬੂਥਾਂ ’ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
ਬੁਲਾਰੇ ਨੇ ਦੱਸਿਆ ਕਿ ਇਨਾਂ ਦੋਵਾਂ ਬੂਥਾਂ ਤੇ ਹੁਣ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।

Related posts

Leave a Reply