24 ਸਤੰਬਰ ਤੋਂ 30 ਸਤੰਬਰ ਤੱਕ ਜਿਲ੍ਹਾ ਪਠਾਨਕੋਟ ਵਿੱਚ ਲਗਾਏ ਜਾਣਗੇ ਰੋਜ਼ਗਾਰ ਮੇਲੇ : ਡਿਪਟੀ ਕਮਿਸ਼ਨਰ

ਪਠਾਨਕੋਟ, 22 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਰਾਜ ਪੱਧਰੀ ਰੋਜ਼ਗਾਰ ਮੇਲੇ 24 ਸਤੰਬਰ ਤੋਂ 30 ਸਤੰਬਰ ਤੱਕ ਲਗਾਏ ਜਾਣੇ ਹਨ, ਜਿਨ੍ਹਾ ਵਿੱਚ ਵੱਖ-ਵੱਖ ਕੰਪਨੀਆਂ ਵਲੋਂ 90000 ਅਸਾਮੀਆਂ ਲਈ ਬੇ-ਰੋਜ਼ਗਾਰਾਂ ਦੀ ਚੋਣ ਕੀਤੀ ਜਾਣੀ ਹੈ, ਬੇਰੋਜਗਾਰ ਨੋਜਵਾਨਾਂ ਨੂੰ ਅਪੀਲ ਹੈ ਕਿ ਇਨ੍ਹਾਂ ਰੋਜਗਾਰ ਮੇਲਿਆਂ ਤੋਂ ਲਾਭ ਪ੍ਰਾਪਤ ਕਰੋ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।


ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਅਨ-ਸਕਿੱਲਡ, ਸੇਮੀ ਸਕਿੱਲਡ,8ਵੀਂ,10ਵੀਂ,12ਵੀਂ, ਗਰੇਜੂਏਟ, ਪੋਸਟ ਗਰੇਜੂਏਟ,ਆਈ.ਟੀ.ਆਈ/ ਡਿਪਲੋਮਾ ਪਾਸ ਬਿਨੈਕਾਰ ਆਪਣੀ ਯੋਗਤਾ ਅਨੁਸਾਰ ਅਸਾਮੀਆਂ ਲਈ ਇੰਟਰਵਿਊ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕਮਿ ਤਹਿਤ ਜਿਲ੍ਹਾ ਪਠਾਨਕੋਟ ਵਿੱਚ ਚਾਰ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾਣਗੇ।

ਪਹਿਲਾ ਰੋਜ਼ਗਾਰ ਮੇਲਾ ਮਿਤੀ 24 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਪਠਾਨਕੋਟ, ਦੂਸਰਾ ਰੋਜ਼ਗਾਰ ਮੇਲਾ ਮਿਤੀ 25 ਸਤੰਬਰ ਨੂੰ ਤਵੀ ਗਰੁੱਪ ਆਫ ਇੰਸਟੀਚਿਊਟ ਸ਼ਾਹਪੁਰ ਕੰਡੀ, ਤੀਸਰਾ ਰੋਜ਼ਗਾਰ ਮੇਲਾ ਮਿਤੀ 28 ਸਤੰਬਰ ਨੂੰ ਅਮਨ ਭੱਲਾ ਗਰੁੱਪ ਆਫ ਇੰਸਟੀਚਿਊਟ ਕੋਟਲੀ ਅਤੇ ਚੌਥਾ ਰੋਜ਼ਗਾਰ ਮੇਲਾ ਮਿਤੀ 29 ਸਤੰਬਰ ਨੂੰ ਸ਼੍ਰੀ ਸ਼ਾਈ ਗਰੁੱਪ ਆਫ ਇੰਸਟੀਚਿਊਟ ਬਧਾਨੀ ਵਿਖੇ ਲਗਾਇਆ ਜਾਵੇਗਾ।


ਉਨ੍ਹਾਂ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਕੋਵਿਡ-19 ਮਹਾਂਮਾਰੀ ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ  ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਹੈ ਕਿ  ਉਹ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਸ਼ਾਮਿਲ ਹੋ ਕੇ ਨੌਕਰੀਆਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ: 7657825214 ਤੇ ਵੀ ਸਪੰਰਕ ਕੀਤਾ ਜਾ ਸਕਦਾ ਹੈ।

Related posts

Leave a Reply