ਸੈਕੰਡਰੀ ਸਕੂਲਾਂ ਦੇ 34 ਹਜਾਰ ਵਿਦਿਆਰਥੀਆਂ ਨੇ ਦਿੱਤਾ ਭਰਵਾਂ ਹੁੰਗਾਰਾ
ਪਠਾਨਕੋਟ,29 ਅਗਸਤ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਤੋਂ ਪਹਿਲਾ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਪੂਰੀ ਤਰਾਂ ਤਿਆਰ ਕਰਨ ਹਿੱਤ ਚਲਾਈ ਗਈ ਮੁਹਿੰਮ ਪੰਜਾਬ ਅਚੀਵਮੈਂਟ ਸਰਵੇ ਦੀ ਸਫਲਤਾ ਲਈ ਵਿਭਾਗ ਦੀ ਹਰ ਕੜੀ ਪੂਰੀ ਤਰਾਂ ਸਰਗਰਮ ਹੋ ਗਈ ਹੈ। ਪੰਜਾਬ ਪ੍ਰਾਪਤੀ ਸਰਵੇਖਣ ਲਈ 24 ਅਗਸਤ ਨੂੰ ਲਏ ਗਏ ਸੈਕੰਡਰੀ ਜਮਾਤਾਂ ਦੇ ਟੈਸਟ ‘ਚ ਜਿਲਾ ਪਠਾਨਕੋਟ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ 34577 ਵਿਦਿਆਰਥੀਆਂ (ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ) ਨੇ ਹਿੱਸਾ ਲਿਆ। ਜਮਾਤਵਾਰ ਸ਼ਮੂਲੀਅਤ ਤਹਿਤ ਇਸ ਸਰਵੇਖਣ ਵਿੱਚ ਛੇਵੀਂ ਦੇ 5104, ਸੱਤਵੀਂ ਦੇ 5609, ਅੱਠਵੀਂ ਦੇ 5767, ਨੌਵੀਂ ਦੇ 8762 ਅਤੇ ਦਸਵੀਂ ਦੇ 9335 ਵਿਦਿਆਰਥੀਆਂ ਨੇ ਟੈਸਟ ਵਿੱਚ ਭਾਗ ਲਿਆ। ਇਹਨਾਂ ਸਬਦਾਂ ਦਾ ਪ੍ਰਗਟਾਵਾ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਵੱਲੋਂ ਜਿਲਾ ਪਠਾਨਕੋਟ ਦੇ ਸਮੂਹ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਆਨ-ਲਾਈਨ ਮੀਟਿੰਗ ਦੌਰਾਨ ਕੀਤਾ।
ਉਹਨਾਂ ਦੱਸਿਆ ਕਿ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਵੱਲੋਂ ਰਾਜ ਦੇ ਜ਼ਿਲਾ ਸਿੱਖਿਆ ਅਫ਼ਸਰਾਂ, ਉਪ ਜ਼ਿਲਾ ਸਿੱਖਿਆ ਅਫ਼ਸਰਾਂ, ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ,ਸਕੂਲਾਂ ਦੇ ਅਤੇ ਮੁੱਖ ਅਧਿਆਪਕਾਂ,ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ਸਕੂਲ ਮੁਖੀਆਂ ਨਾਲ ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਪਹਿਲੀ ਤੋਂ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਲਈ ਲਗਾਤਾਰ ਆਨਲਾਈਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਕਤ ਅਧਿਕਾਰੀਆਂ ਤੋਂ ਸਰਵੇ ਦੀ ਸਫਲਤਾ ਲਈ ਸੁਝਾਅ ਲਏ ਜਾ ਰਹੇ ਹਨ ਅਤੇ ਉਨਾਂ ‘ਤੇ ਅਮਲ ਕੀਤਾ ਜਾ ਰਿਹਾ ਹੈ। ਜਿੰਨਾਂ ਦੀ ਬਦੌਲਤ ਹੀ ਪਹਿਲਾ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਵੱਡਾ ਹੁੰਗਾਰਾ ਦਿੱਤਾ ਤੇ ਹੁਣ ਸੈਕੰਡਰੀ, ਹਾਈ ਤੇ ਮਿਡਲ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹਜਨਕ ਹੁੰਗਾਰਾ ਦਿੱਤਾ ਹੈ।
ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ ਨੇ ਕਿਹਾ ਕਿ ਅਧਿਆਪਕ ਮਿਹਨਤ ਨਾਲ ਤਿਆਰ ਕੀਤੇ ਸਿੱਖਣ ਪਰਿਣਾਮਾਂ ਦੇ ਸਵਾਲਾਂ ਵਿੱਚੋਂ ਰਿਸੋਰਸ ਪਰਸਨਜ਼ ਦੀ ਸਹਾਇਤਾ ਨਾਲ ਨਿਰਧਾਰਿਤ ਮਾਪਦੰਡਾਂ ਵਾਲੇ ਪ੍ਰਸ਼ਨਾਂ ਨੂੰ ਕੁਇਜ਼ ਜਾਂ ਪ੍ਰਸ਼ਨ-ਪੱਤਰਾਂ ਦੇ ਰੂਪ ਵਿੱਚ ਵਿਦਿਆਰਥੀਆਂ ਦੀ ਦੁਹਰਾਈ ਕਰਵਾਉਣ ਲਈ ਉਨਾਂ ਨੂੰ ਮਹੱਈਆ ਕਰਵਾ ਰਹੇ ਹਨ। ਉਨਾਂ ਕਿਹਾ ਕਿ ਸਕੂਲ ਮੁਖੀਆਂ ਦੁਆਰਾ ਮਾਪਿਆਂ ਨਾਲ ਆਨ-ਲਾਈਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਕੂਲ ਮੁਖੀਆਂ ਦੁਆਰਾ ਜਨਤਕ ਸਥਾਨਾਂ ਰਾਹੀਂ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਅਨਾਉਂਸਮੈਂਟਾਂ ਅਤੇ ਫਲੈਕਸਾਂ ਰਾਹੀਂ ਸ਼ਲਾਘਾਯੋਗ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਹਨਾਂ ਨੇ ਦੱਸਿਆ ਕਿ ਸਰਵੇਖਣ ਦੀ ਸਫਲਤਾ ਲਈ ਸਕੂਲ ਮੈਨੇਜਮੈਂਟ ਕਮੇਟੀਆਂ,ਜੀ.ਓ.ਜੀ,ਡਾਇਟ ਪ੍ਰਿਸੀਪਲ,ਈ.ਟੀ.ਟੀ ਜਾਂ ਬੀ.ਐੱਡ.ਦੀ ਪੜਾਈ ਕਰ ਰਹੇ ਸਿਖਿਆਰਥੀਆਂ ਨੂੰ ਵੀ ਆਪਣੇ ਪਿੰਡਾਂ, ਸ਼ਹਿਰਾਂ ਜਾਂ ਕਸਬਿਆਂ ਦੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਰਗਰਮੀਆਂ ਦਾ ਹਿੱਸਾ ਬਣਾਇਆ ਗਿਆ ਹੈ। ਇਸ ਮਿਸ਼ਨ ਲਈ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਉਣ ਲਈ ਵੀ ਸੁਝਾਅ ਦਿੱਤਾ। ਉਹਨਾਂ ਕਿਹਾ ਕਿ ਦਸਵੀਂ, ਗਿਆਰਵੀ ਅਤੇ ਬਾਰਵੀਂ ਜਮਾਤਾਂ ਦੇ ਬੱਚਿਆਂ ਲਈ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਤਿਆਰੀ ਉਹਨਾਂ ਲਈ ਮੁਕਾਬਲਿਆਂ ਦੀ ਪ੍ਰੀਖਿਆਵਾਂ ‘ਚ ਵੀ ਲਾਹੇਵੰਦ ਰਹੇਗੀ। ਇਸ ਮੌਕੇ ਤੇ ਡੀਐਮ ਸਾਇੰਸ ਸੰਜੀਵ ਸਰਮਾ,ਡੀਐਮ ਅੰਗਰੇਜੀ ਸਮੀਰ ਸਰਮਾ,ਡੀਐਮ ਗਣਿਤ ਅਮਿਤ ਵਸਸਿਟ,ਡੀਐਸਐਮ ਬਲਵਿੰਦਰ ਸੈਣੀ,ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ

EDITOR
CANADIAN DOABA TIMES
Email: editor@doabatimes.com
Mob:. 98146-40032 whtsapp