ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ, ਐਸ.ਡੀ.ਐਮ ਨੇ ਕੀਤਾ ਉਦਘਾਟਨ




ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ, ਐਸ.ਡੀ.ਐਮ ਨੇ ਕੀਤਾ ਉਦਘਾਟਨ

ਹੁਸ਼ਿਆਰਪੁਰ, 16 ਫਰਵਰੀ: ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਧੰਨ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਹਾਲ ਪੁਰਹਿਰਾਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਹਰ ਉਮਰ ਵਰਗ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਜਿਨ੍ਹਾਂ ਮਰੀਜਾਂ ਨੂੰ ਅਪਰੇਸ਼ਨ ਦੀ ਲੋੜ ਹੈ ਉਨ੍ਹਾਂ ਨੂੰ ਮੁਫਤ ਅਪਰੇਸ਼ਨ, ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾਣਗੀਆਂ।

ਇਸ ਅਹਿਮ ਉਪਰਾਲੇ ਦਾ ਉਦਘਾਟਨ ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ ਨੇ ਕੀਤਾ। ਇਸ ਮੌਕੇ ਉਨ੍ਹਾਂ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਖਾਸ ਕਰਕੇ ਹਸਪਤਾਲਾਂ ਵਿੱਚ ਜਾ ਕੇ ਲੋੜਵੰਦਾਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਵੀ ਸੁਸਾਇਟੀ ਨੇ ਸਮਾਜ ਨੂੰ ਆਪਣੀਆਂ ਵਡਮੁੱਲੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਸਨ, ਜਿਸ ਨਾਲ ਕਈ ਪਰਿਵਾਰਾਂ ਨੂੰ ਰਾਹਤ ਮਿਲੀ ਸੀ। ਉਨ੍ਹਾਂ ਕਿਹਾ ਕਿ ਇਹ ਇੱਕ ਅਹਿਮ ਕਦਮ ਹੈ ਜੋ ਸਮਾਜ ਦੇ ਉਨ੍ਹਾਂ ਲੋਕਾਂ ਦੀ ਮਦਦ ਕਰੇਗਾ ਜੋ ਆਪਣੀ ਸਿਹਤ ਦਾ ਖਿਆਲ ਰੱਖਣ ਤੋਂ ਅਸਮਰੱਥ ਹਨ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜਿਨ੍ਹਾਂ ਮਰੀਜਾਂ ਨੂੰ ਆਪ੍ਰੇਸ਼ਨ ਦੀ ਲੋੜ ਹੈ ਉਨ੍ਹਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਯੂਨਾਈਟਿਡ ਸਿੱਖ ਮਿਸ਼ਨ ਅਤੇ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਹ ਮੁਫ਼ਤ ਕੈਂਪ ਸਮਾਜ ਦੀ ਸੇਵਾ ਅਤੇ ਲੋਕਾਂ ਦੀ ਸਿਹਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਕੈਂਪ ਲਗਦੇ ਰਹਿਣਗੇ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ। ਇਸ ਮੌਕੇ ਬਾਬਾ ਮਨਜੀਤ ਸਿੰਘ ਯੂ.ਐਸ.ਏ., ਬੂਟਾ ਸਿੰਘ, ਗੁਰਲਿਆਕਤ ਸਿੰਘ ਬਰਾੜ ਵੀ ਹਾਜ਼ਰ ਸਨ।

1000

Related posts

Leave a Reply