ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

 
ਗੜ੍ਹਦੀਵਾਲਾ 23 ਫਰਵਰੀ (CHOUDHARY) : ਅੱਜ 23 ਫਰਵਰੀ ਨੂੰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ  ਵਿਖੇ ਸਕੂਲ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ ਦੀ ਅਗਵਾਈ ਹੇਠ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਇਸ ਪਾਰਟੀ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਵਿਦਿਆਰਥੀਆ ਵੱਲੋਂ ਗਿੱਧਾ, ਭੰਗੜਾ ਅਤੇ ਗੀਤ ਗਾ ਕੇ ਰੰਗਾ-ਰੰਗ ਪ੍ਰੋਗਰਾਮ ਨਾਲ ਖੂਬ ਰੰਗ ਬੰਨਿਆ। ਇਸ ਦੌਰਾਨ ਕਾਲਜ ਦੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫੇ ਵੀ ਦਿੱਤੇ ਗਏ।ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ.ਸਤਵਿੰਦਰ ਸਿੰਘ ਢਿੱਲੋਂ ਵਲੋਂਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਕੇ ਉੱਚੇ ਮੁਕਾਮ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ ਤੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਮਾਂ-ਬਾਪ ਦਾ ਨਾਮ ਰੋਸ਼ਨ ਕਰਨ ਲਈ ਸੇਧ ਦਿੱਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਸ਼ਾਮਿਲ ਸੀ।

Related posts

Leave a Reply