ਪਿੰਡ ਰੰਧਾਵਾ ਦੇ ਸਿੰਘੂ ਬਾਰਡਰ ਤੇ ਸ਼ਹੀਦ ਹੋਏ ਕਿਸਾਨ ਨਿਰਮਲ ਸਿੰਘ ਦੀ ਅੰਤਿਮ ਅਰਦਾਸ ਮੌਕੇ ਕਿਸਾਨਾਂ ਨੇ ਦਿੱਤੀ ਸ਼ਰਧਾਂਜਲੀ

ਗੜ੍ਹਦੀਵਾਲਾ 1 ਫਰਵਰੀ (CHOUDHARY) :ਦਿੱਲੀ ਵਿਖੇ ਚੱਲ ਰਹੇ ਕਿਸਾਨੀ ਦੌਰਾਨ 19 ਜਨਵਰੀ ਨੂੰ ਸ਼ਹੀਦ ਹੋਏ ਪਿੰਡ ਰੰਧਾਵਾ ਦੇ ਕਿਸਾਨ ਨਿਰਮਲ ਸਿੰਘ ਪੁੱਤਰ ਕਰਮ ਚੰਦ ਦੀ ਅੱਜ 1 ਫਰਵਰੀ ਨੂੰ ਅੰਤਿਮ ਅਰਦਾਸ ਵਿੱਚ ਵੱਖ ਵੱਖ ਕਿਸਾਨ ਜੱਥੇਬੰਦੀਆਂ ਨੇ ਪਹੁੰਚ ਉਨਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਵੱਖ ਵੱਖ ਦਾਨੀ ਸੱਜਣਾਂ ਨੇ ਪਰਿਵਾਰ ਆਰਥਿਕ ਸਹਾਇਤਾ ਵੀ ਦਿੱਤੀ। ਇਸ ਮੌਕੇ ਮੌਕੇ ਵੱਖ ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਹੀ ਇਸ ਪਰਿਵਾਰ ਨਾਲ ਖੜੇ ਹਾਂ। ਅੱਜ ਉਨਾਂ ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਜਿਸ ਵਿੱਚ ਵੱਖ ਵੱਖ ਬੁਲਾਰਿਆਂ ਨੇ ਕੇਂਦਰ ਦੀ ਮੋਦੀ ਜੰਮ ਕੇ ਭੜਾਸ ਕੱਢਦਿਆਂ ਕਿਹਾ ਕਿ ਜੱਦ ਤੱਕ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਇਹ ਸੰਘਰਸ਼ ਇਸ ਤਰਾਂ ਜਾਰੀ ਰਹੇਗਾ। ਇਸ ਮੌਕੇ ਤੀਰਥ ਸਿੰਘ ਦਾਤਾ, ਅਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਸਰਦਾਰ ਹਰਦੀਪ ਸਿੰਘ, ਜਗਤਾਰ ਸਿੰਘ ਬਲਾਲਾ,ਮਨਜੀਤ ਸਿੰਘ ਰੌਬੀ, ਸਰਪੰਚ ਰੰਧਾਵਾ ਗਿਰਧਾਰੀ ਲਾਲ ਡਾ ਮਨਦੀਪ ਸਿੰਘ ਮੰਨਾ, ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਸਣੇ ਭਾਰੀ ਗਿਣਤੀ ਵਿੱਚ ਕਿਸਾਨ ਹਾਜਰ ਸਨ। 

Related posts

Leave a Reply