ਕੇਂਦਰ ਸਰਕਾਰ ਵਲੋਂ ਪਾਰਿਤ ਤਿੰਨ ਆਰਡੀਨੈਂਸਾਂ ਦੇ ਵਿਰੋਧ ‘ਚ ਕਿਸਾਨਾਂ ਨੇ ਲਗਾਏ ਰੋਸ ਧਰਨੇ

ਗੜ੍ਹਦੀਵਾਲਾ 25 ਸਤੰਬਰ (ਚੌਧਰੀ) : ਅੱਜ ਗੜ੍ਹਦੀਵਾਲਾ ਸਰਹਾਲਾ ਰੋਡ ਤੇ ਕਿਸਾਨ ਮਜ਼ਦੂਰ ਯੂਨੀਅਨ ਅਤੇ ਇਲਾਕੇ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਤੇ ਆਰਡੀਨੈਂਸਾਂ ਦੇ ਵਿਰੋਧ ਵਿੱਚ ਰੋਸ ਧਰਨੇ ਲਗਾਏ ਗਏ। ਇਸ ਧਰਨੇ ਦੀ ਅਗਵਾਈ ਸਰਦਾਰ ਜੁਝਾਰ ਸਿੰਘ ਕੇਸੋਪੁਰ, ਸਰਦਾਰ ਪ੍ਰੀਤ ਮੋਹਨ ਸਿੰਘ ਹੈਪੀ, ਸਰਪੰਚ ਚੈਂਚਲ ਸਿੰਘ ਬਾਹਗਾ ਅਤੇ ਜਥੇਦਾਰ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਬਿੱਲ ਕਿਸਾਨ ਮਜ਼ਦੂਰਾਂ ਦੇ ਵਿਰੁੱਧ ਅਤੇ ਬਿਜਲੀ ਸੋਧ ਬਿਲ ਦੇ ਵਿਰੋਧ ਵਿੱਚ ਗੜ੍ਹਦੀਵਾਲਾ ਵਿਖੇ ਲਗਾਇਆ ਗਿਆ।

ਇਸ ਧਰਨੇ ਦੌਰਾਨ ਸੰਤ ਸੇਵਾ ਸਿੰਘ ਪ੍ਰਮੁੱਖ ਸੇਵਾਦਾਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ,ਸੰਗਤ ਸਿੰਘ ਗਿਲਜੀਆਂ ਹਲਕਾ ਵਿਧਾਇਕ ਟਾਂਡਾ ਉੜਮੁੜ, ਆਮ ਆਦਮੀ ਪਾਰਟੀ ਹਲਕਾ ਇੰਚਾਰਜ ਜਸਵੀਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਜੰਮ ਕੇ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਇਹ ਤਿੰਨ ਆਰਡੀਨੈੱਸ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਹਨ ,ਉਹ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਅਤੇ ਕਿਸਾਨੀ ਨੂੰ ਤਬਾਹ ਕਰਨ ਲਈ ਮਨਸੂਬੇ ਤਿਆਰ ਕੀਤੇ ਜਾ ਰਹੇ ਹਨ।

ਜਿਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਮਨਜ਼ੂਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਧਰਨੇ ਤੇ ਪਹੁੰਚੇ ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੇ ਇਸ ਆਰਡੀਨੈੱਸ ਦੀ ਜੰਮ ਕੇ ਨਿਖੇਧੀ ਕੀਤੀ ।ਇਸ ਧਰਨੇ ਵਿੱਚ ਇਲਾਕੇ ਦੇ ਕਿਸਾਨ ਸੋਨੀ ਖਿਆਲਾ, ਗੁਰਮੀਤ ਸਿੰਘ, ਕਮਲਪਾਲ ਸਿੰਘ,ਰਾਜਾ ਗੋਂਦਪੁਰ,ਪਟੇਲ ਸਿੰਘ ਧੁੱਗਾ, ਪੰਮ ਤਲਵੰਡੀ,ਜਸਕਰਨ ਭਾਨਾ,ਰਵੀ ਮੱਲ੍ਹੀ,ਹਨੀ ਮੱਲੀ, ਦਲਜੀਤ ਬੈਰਮਪੁਰ, ਦਿਲਾਵਰ ਸਿੰਘ ਕਾਲਕੱਟ ,ਸੁਰਿੰਦਰ ਸਿੰਘ ਝੱਜੀ ਪਿੰਡ ਗੁਰਪਾਲ ਸਿੰਘ ਝੱਜੀ ਪਿੰਡ, ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਸਮੇੇਤ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ ।

Related posts

Leave a Reply