ਮਾਨਗੜ੍ਹ ਟੋਲ ਪਲਾਜ਼ਾ ਵਿਖੇ ਕਿਸਾਨਾਂ ਦਾ ਸ਼ੰਘਰਸ਼ 30 ਵੇਂ ਦਿਨ ਵੀ ਜਾਰੀ


ਗੜ੍ਹਦੀਵਾਲਾ 7 ਅਕਤੂਬਰ (ਚੌਧਰੀ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ)ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 30 ਵੇਂ ਦਿਨ ਅੱਜ ਕਿਸਾਨਾਂ ਵਲੋਂ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਹੀਰਾਹਾਰ, ਡਾ ਮੋਹਨ ਸਿੰਘ ਮੱਲ੍ਹੀ,ਮਾਸਟਰ ਗੁਰਚਰਨ ਸਿੰਘ ਕਾਲਰਾ,ਸਤਪਾਲ ਸਿੰਘ ਹੀਰਾਹਾਰ,ਤਰਸੇਮ ਸਿੰਘ ਅਰਗੋਵਾਲ ਸਮੇਤ ਵੱਖ ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਬਣਾ ਕੇ ਕਾਰਪੋਰੇਟ ਘਰਾਣਿਆਂ ਤੇ ਪੂੰਜੀਪਤੀਆਂ ਨੂੰ ਉਤਸ਼ਾਹਤ ਕਰਨ ਲਈ ਕਿਸਾਨੀ ਦਾ ਘਾਣ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਜੇਕਰ ਮੋਦੀ ਸਰਕਾਰ ਨੇ ਆਪਣਾ ਇਹ ਇਹ ਅੜੀਅਲ ਰਵੱਈਆ ਰੱਖਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਆਪਣਾ ਸੰਘਰਸ਼ ਹੋਰ ਤਿੱਖਾ ਕਰ ਦੇਣਗੇ।ਇਸ ਮੌਕੇ ਨੰਬਰਦਾਰ ਸੁਖਵੀਰ ਸਿੰਘ ਭਾਨਾ, ਖੁਸ਼ਵੰਤ ਸਿੰਘ ਬਡਿਆਲ, ਮਲਕੀਤ ਸਿੰਘ ਕਾਲਰਾ, ਮੰਗਲ ਸਿੰਘ ਡੱਫਰ, ਗੁਰਦੀਪ ਸਿੰਘ ਡੱਫਰ, ਸਤਨਾਮ ਸਿੰਘ ਭਾਨਾ, ਪਰਮਜੀਤ ਸਿੰਘ, ਰੇਸ਼ਮ ਸਿੰਘ, ਜਰਨੈਲ ਸਿੰਘ ਜਗਜੀਤ ਸਿੰਘ, ਮਹਿੰਦਰ ਸਿੰਘ, ਪੰਜਾਬ ਸਿੰਘ, ਕਰਨੈਲ ਸਿੰਘ ਡੱਫਰ, ਮੱਘਰ ਸਿੰਘ ਪੰਨਵਾਂ ,ਮਲੂਕ ਸਿੰਘ ਚੱਕ ਕਾਸ਼ਿਮ,ਪਵਿੱਤਰ ਸਿੰਘ ਭਾਨਾ, ਸ਼ੇਰਾ ਮਾਨਗਡ਼੍ਹ,ਲਖਵਿੰਦਰ ਸਿੰਘ ਮਾਨਗਡ਼੍ਹ, ਸਮਨਪ੍ਰੀਤ ਮਾਨਗਡ਼੍ਹ, ਕੁਲਦੀਪ ਸਿੰਘ ਮਾਨਗਡ਼੍ਹ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Related posts

Leave a Reply