ਕਿਸਾਨ ਪਰਾਲੀ ਨੂੰ ਖੇਤਾਂ ਵਿਚ ਮਿਲਾ ਕੇ ਵਾਤਾਵਰਣ ਦੀ ਸੰਭਾਲ ਵਿਚ ਯੋਗਦਾਨ ਪਾਉਣ : ਡਿਪਟੀ ਕਮਿਸ਼ਨਰ

ਗੁਰਦਾਸਪੁਰ,27 ਸਤੰਬਰ (ਅਸ਼ਵਨੀ) : ਜਨਾਬ ਮੁਹੰਮਦ ਇਸ਼ਫਾਕ  ਡਿਪਟੀ ਕਮਿਸ਼ਨਰ ਨੇ ਜਿਲੇ ਦੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵੱਲੋਂ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ, ਸੋ ਕਿਸਾਨ ਵੀਰ ਪਰਾਲੀ ਨੂੰ ਜਾਂ ਤਾਂ ਪਸ਼ੂ-ਧੰਨ ਦੀਆਂ ਲੋੜਾਂ ਲਈ ਇਕੱਠਾ ਕਰਕੇ ਖੇਤਾਂ  ਤੋਂ ਬਾਹਰ ਕੱਢ ਕੇ ਸਾਂਭ ਲੈਣ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਤਕ ਝੋਨੇ ਦੀ ਕਟਾਈ ਦਾ ਸ਼ੀਜ਼ਨ ਸ਼ੁਰੂ ਹੋਣ ਵਾਲਾ ਹੈ , ਇਸ ਲਈ ਵਲੋਂ ਝੋਨੇ ਦੀ ਕਟਾਈ ਦੌਰਾਨ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ‘ਤੇ ਬੀਡੀਪੀਓ, ਖੇਤੀਬਾੜੀ ਵਿਭਾਗ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਆਦਿ ਨਾਲ ਲਗਾਤਾਰ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਝੋਨੇ ਦੇ ਸ਼ੀਜਨ ਦੌਰਾਨ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਦੱਸਿਆ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੈਟੇਲਾਈਟ ਦੁਆਰਾ ਖੇਤਾਂ ਉਤੇ ਨਜ਼ਰ ਰੱਖੀ ਜਾਵੇਗੀ ਅਤੇ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਨੂੰ ਸਾੜਨ ਤੋ ਰੋਕਣ ਲਈ ਜ਼ਿਲੇ ਵਿਚ ਨੋਡਲ ਅਧਿਕਾਰੀ ਅਤੇ ਸੈਕਟਰ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਕਿ ਖੇਤੀ, ਪ੍ਰਦੂਸ਼ਣ ਅਤੇ ਮਾਲ ਵਿਭਾਗ ਨਾਲ ਮਿਲਕੇ ਕੰਮ ਕਰਨਗੇ। 

Related posts

Leave a Reply