ਵਿਆਹ ਦਾ ਝਾਂਸਾ ਦੇ ਕੇ ਵਿਧਵਾ ਨਾਲ 6 ਸਾਲ ਜ਼ਬਰਦਸਤੀ ਸ਼ਰੀਰਕ ਸੰਬੰਧ ਬਣਾਉਣ ਦੇ ਦੋਸ਼ ‘ਚ ਮਾਮਲਾ ਦਰਜ


ਗੁਰਦਾਸਪੁਰ 5 ਦਸੰਬਰ ( ਅਸ਼ਵਨੀ ) :- ਵਿਆਹ ਦਾ ਝਾਂਸਾ ਦੇ ਕੇ ਵਿਧਵਾ ਨਾਲ 6 ਸਾਲ ਜ਼ਬਰਦਸਤੀ ਸ਼ਰੀਰਕ ਸੰਬੰਧ ਬਣਾਉਣ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ।
                         
ਗੁਰਦਾਸਪੁਰ ਵਸਨੀਕ ਦੋ ਬਚਿਆਂ ਦੀ ਮਾਂ ਇਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸ ਦੇ ਪਤੀ ਦੀ  ਸਾਲ 2012 ਵਿੱਚ ਮੌਤ ਹੋ ਗਈ ਸੀ। ਇਸ ਤੋਂ ਬਾਅਦ ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਜੀਠਾ ਉਸ ਦੇ ਸੰਪਰਕ ਵਿੱਚ ਆਇਆ ਜੋ ਕਰੀਬ 6 ਸਾਲ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰਦਸਤੀ ਸ਼ਰੀਰਕ ਸਬੰਧ ਬਨ੍ਹਾਉਂਦਾ ਰਿਹਾ ਹੈ ਤੇ ਬਾਅਦ ਵਿੱਚ ਉਸ ਨਾਲ ਵਿਆਹ ਕਰਨ ਤੋਂ ਨਾਂਹ ਕਰ ਦਿੱਤੀ ।
                 
ਅਮਨਪ੍ਰੀਤ ਕੌਰ ਸਬ ਇੰਸਪੈਕਟਰ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸੀ ਏ ਡਬਲਯੂ ਗੁਰਦਾਸਪੁਰ ਵੱਲੋਂ ਕਰਨ ਉਪਰੰਤ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਵਿਖੇ ਧਾਰਾ 420 ਅਤੇ 376 ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।

Related posts

Leave a Reply