ਮਿਸ਼ਨ ਫਤਿਹ’ ਮੁਹਿੰਮ ਤਹਿਤ ਬਾਬਾ ਦੀਪ ਸਿੰਘ ਸੁਸਾਇਟੀ ਨੇ ਗੜਦੀਵਾਲਾ ਖੇਤਰ ਦੇ ਲੋਕਾਂ ਨੂੰ ਕਰੋਨਾ ਪ੍ਰਤੀ ਕੀਤਾ ਜਾਗਰੂਕ

‘ ਕੋਵਾ ਐਪ ‘ ਡਾਊਨਲੋਡ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਸਾਡੇ ਸਾਰਿਆਂ ਲਈ ਬਹੁਤ ਜਰੂਰੀ : ਮਨਜੋਤ ਤਲਵੰਡੀ

ਗੜ੍ਹਦੀਵਾਲਾ 19 ਜੂਨ ( ਲਾਲਜੀ ਚੌਧਰੀ / ਯੋਗੇਸ਼ ਗੁਪਤਾ ) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਈ ‘ਮਿਸ਼ਨ ਫ਼ਤਿਹ’ ਮੁਹਿੰਮ ਤਹਿਤ ਐਸ ਡੀ ਐਮ ਦਸੂਹਾ ਜੋਤੀ ਬਾਬਾ ਮਟ੍ਟੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਕਰੋਨਾ ਮਹਾਂਮਾਰੀ ਬਾਰੇ ਜਾਗਰੁਕ ਕੀਤਾ। ਇਸ ਮੌਕੇ ਉਨ੍ਹਾਂ ਦੀ ਟੀਮ ਨੇ ਸ਼ਹਿਰ ਚ ਲੋਕਾਂ ਨੂੰ 1 ਹਜਾਰ ਮਾਸਕ ਵੰਡਣ ਦੇ ਨਾਲ-ਨਾਲ 300 ਸੇਨਟਾਈਜਰ ਅਤੇ 30 ਲੀਟਰ ਸੇਨਟਾਈਜਰ ਨਾਲ ਦੁਕਾਨਾਂ ਨੂੰ ਸੇਨਟਾਈਜ ਵੀ ਕੀਤਾ। ਸੋਸਾਇਟੀ ਮੈਬਰਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਆਮ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਪੰਜਾਬ ਚ ਕਰੋਨਾ ਮਹਾਂਮਾਰੀ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗ ਪਈ ਹੈ। ਉਨਾਂ ਕਿਹਾ ਕਿ ਆਮ ਜਨਤਾ ਇਸ ਪ੍ਰਤੀ ਜਿਆਦਾ ਗੰਭੀਰ ਨਹੀਂ ਹੈ। ਉਨਾਂ ਕਿਹਾ ਕਿ ਸਾਨੂੰ ਸਾਨੂੰ ਬਿਨਾਂ ਕਿਸੇ ਜਰੂਰੀ ਕੰਮ ਤੋਂ ਇਲਾਵਾ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਅਤੇ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਸਮੂਹ ਖੇਤਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਸਾਸਨ ਦਾ ਸਹਿਯੋਗ ਕਰਕੇ ਇਸ ਮਹਾਂਮਾਰੀ ਦੀ ਰੋਕਥਾਮ ਲਈ ਅਹਿਮ ਯੋਗਦਾਨ ਪਾਉਣ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ ,ਜਨਰਲ ਸਕੱਤਰ ਮਨਿੰਦਰ ਸਿੰਘ,ਜਗਦੀਪ ਸਿੰਘ ਥੇਂਦਾ,ਗੁਰਵਿੰਦਰ ਸਿੰਘ, ਨੀਰਜ ਸ਼ਰਮਾ,ਐਪਲਪ੍ਰੀਤ ਸਿੰਘ ਸਹਿਤ ਸੋਸਾਇਟੀ ਦੇ ਹੋਰ ਮੈਂਬਰ ਵੀ ਹਾਜਰ ਸਨ। 

Related posts

Leave a Reply