ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪਿੰਡ ਦਾਤਾ ਵੱਲੋਂ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਨੌਜਵਾਨ ਸਭਾ ਹਮੇਸ਼ਾਂ ਮਾਨਵਤਾ ਦੀ ਸੇਵਾ ਲਈ ਤਤਪਰ ਰਹੇਗੀ : ਪ੍ਰਧਾਨ ਲਾਲਾ ਦਾਤਾ

ਗੜ੍ਹਦੀਵਾਲਾ 23 ਜੂਨ (ਚੌਧਰੀ / ਯੋਗੇਸ਼ ਗੁਪਤਾ ) : ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪਿੰਡ ਦਾਤਾ ਵੱਲੋਂ ਪਿੰਡ ਭਾਨਾ ਵਿਖੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦਾ ਅਨੰਦ ਕਾਰਜ ਕਰਵਾਇਆ ਗਿਆ।ਇਸ ਮੌਕੇ ਨੌਜਵਾਨ ਸਭਾ ਦੇ ਪ੍ਰਧਾਨ ਲਾਲਾ ਦਾਤਾ ਨੇ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਵੀ ਮਾਨਵਤਾ ਦੀ ਸੇਵਾ ਕਰਦੇ ਰਹਾਂਗੇ।ਇਸ ਮੌਕੇ ਭਾਈ ਘਨ੍ਹਈਆ ਜੀ ਸੇਵਾ ਸਿਮਰਨ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਖਾਲਸਾ ਵੱਲੋਂ ਨੇ ਕਿਹਾ ਕਿ ਪਿੰਡ ਦਾਤਾ ਦੀ ਇਸ ਨੌਜਵਾਨ ਸਭਾ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਇਲਾਕੇ ਦੇ ਪਿੰਡਾਂ ਵਿੱਚ ਮੁਫ਼ਤ ਰਾਸ਼ਨ ਵੰਡਿਆ ਅਤੇ ਮੈਡੀਕਲ ਕੈਂਪ ਲਗਾਏ ਹਨ।ਇਹ ਇੱਕ ਮਾਣ ਵਾਲੀ ਗੱਲ ਹੈ।

ਇਸ ਮੌਕੇ ਦੇਸ ਰਾਜ ਧੁੱਗਾ ਸਾਬਕਾ ਸੰਸਦੀ ਸਕੱਤਰ ਪੰਜਾਬ, ਮੈਨੇਜਰ ਫ਼ਕੀਰ ਸਿੰਘ ਸਹੋਤਾ ਅਤੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ,ਜਸਵੀਰ ਸਿੰਘ ਰਾਹੀ ,ਬਲਦੇਵ ਸਿੰਘ ਧੁੱਗਾ ਨੇ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ ਅਤੇ ਨੌਜਵਾਨ ਸਭਾ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੌਕੇ ਪ੍ਰਧਾਨ ਲਾਲਾ ਦਾਤਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਇਸ ਮੌਕੇ ਨੌਜਵਾਨ ਸਭਾ ਦਾ ਸਾਥ ਦੇਣ ਲਈ ਧੰਨਵਾਦ ਕੀਤਾ।

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਗੁਰਦੀਪ ਸਿੰਘ ਐਮ ਸੀ ਗੜ੍ਹਦੀਵਾਲਾ ਵੱਲੋਂ ਨਿਭਾਈ ਗਈ। ਇਸ ਮੌਕੇ ਗੁਰਦੀਪ ਸਿੰਘ ਮੁੱਖ ਸੇਵਾਦਾਰ ਘਨ੍ਹਈਆ ਜੀ ਸੇਵਾ ਸਿਮਰਨ ਸੁਸਾਇਟੀ ਪਿੰਡ ਡੱਫਰ ,ਸੁੱਖਾ ਦਾਤਾ,ਬਲਵੀਰ ਦਾਤਾ,ਲਖਵੀਰ ਸਿੰਘ ਲੱਖੀ,ਹਰਮਨ ਸਿੰਘ,ਸੁਖਵੀਰ ਸਿੰਘ ਸਰਪੰਚ ਪਿੰਡ ਕਕਰਾਲੀ,ਡਾਕਟਰ ਜਸਪਾਲ ਸਿੰਘ ਵਾਇਸ ਪ੍ਰਧਾਨ ਡਾ.ਬੀ ਆਰ ਅੰਬੇਡਕਰ ਸੋਸਾਇਟੀ ਗੜ੍ਹਦੀਵਾਲਾ,ਜਸਵੀਰ ਸਿੰਘ ਰਾਹੀ ਮੈਂਬਰ ਡਾ. ਬੀ ਆਰ ਅੰਬੇਡਕਰ ਸੋਸਾਇਟੀ ਗੜ੍ਹਦੀਵਾਲਾ ,ਨੀਟੂ ਦਾਤਾ, ਕੈਪਟਨ ਅੰਮ੍ਰਿਤਪਾਲ ਸਿੰਘ ਭਾਨਾ,ਗੁਰਪ੍ਰੀਤ ਸਹੋਤਾ ,ਸਵਿੰਦਰ ਸਿੰਘ ਲਾਖਾ ਅਤੇ ਪਿੰਡ ਵਾਸੀ ਸ਼ਾਮਿਲ ਹੋਏ।

Related posts

Leave a Reply