ਬਾਬਾ ਦੀਪ ਸਿੰਘ ਸੇਵਾ ਦਲ ਵਲੋਂ 57 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 350 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ

ਬਾਬਾ ਦੀਪ ਸਿੰਘ ਸੇਵਾ ਦਲ ਵਲੋਂ 57 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 350 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ

ਗੜ੍ਹਦੀਵਾਲਾ 10 ਜੁਲਾਈ (ਲਾਲਜੀ ਚੌਧਰੀ / ਯੋਗੇਸ਼ ਗੁਪਤਾ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ 57 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਤਕਰੀਬਨ 350 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਦਿੱਤੀ ਗਈ।

ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਰਾਸ਼ਨ ਵੰਡ ਸਮਾਰੋਹ ਵਿਚ ਗੁਰਿੰਦਰ ਸਿੰਘ ਮੈਲਬੋਰਨ ਅਤੇ ਮੈਲਬੋਰਨ ਦੀ ਸਮੂਹ ਸੰਗਤ,ਹਰਜੀਤ ਸਿੰਘ ਕਨੇਡਾ,ਰਾਜ ਸਿੰਘ ਕਨੇਡਾ,ਜਗਜੀਤ ਸਿੰਘ ਅਮਰੀਕਾ, ਦਲਜੀਤ ਸਿੰਘ ਕਨੇਡਾ ਆਦਿ ਐਨ ਆਰ ਆਈ ਵੀਰ ਸੋਸਾਇਟੀ ਦੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਦਿੰਦੇ ਹਨ।

ਇਨ੍ਹਾਂ ਵੀਰਾਂ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ ਗਈਇਸ ਮੌਕੇ ਕਰੋਨਾ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਸੁਸਾਇਟੀ ਵਲੋਂ ਪਾਲਣਾ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਜਨਰਲ ਸਕੱਤਰ ਮਨਿੰਦਰ ਸਿੰਘ, ਚੰਨਪ੍ਰੀਤ ਸਿੰਘ ਪ੍ਰਿਥੀਪਾਲ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

Related posts

Leave a Reply