ਅਨਪੜ੍ਹਤਾ ਅਤੇ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਵੱਧ ਰਹੀ ਆਬਾਦੀ ਨੂੰ ਠੱਲ ਪਾਉਣਾ ਜਰੂਰੀ : ਰੋਮੀ

ਅਨਪੜ੍ਹਤਾ ਅਤੇ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਵੱਧ ਰਹੀ ਆਬਾਦੀ ਨੂੰ ਠੱਲ ਪਾਉਣਾ ਜਰੂਰੀ : ਰੋਮੀ 

ਸਬ ਸੈਂਟਰ ਮੱਕੋਵਾਲ ਚ ਮਨਾਇਆ ” ਵਿਸ਼ਵ ਆਬਾਦੀ ਦਿਵਸ ” 

ਗੜ੍ਹਦੀਵਾਲਾ 11 ਜੁੁਲਾਈ ( ਚੌਧਰੀ / ਯੋਗੇਸ਼ ਗੁਪਤਾ ) : ਸਿਵਲ ਸਰਜਨ ਹੁਸ਼ਿਆਰਪੁਰ ਡਾ: ਜਸਵੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਡਾ ਪੀ ਐਸ ਪੀ ਸਿੰਘ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਮੰਡ ਪੰਧੇਰ ਦੀ ਪ੍ਰਧਾਨਗੀ ਹੇਠ ਮਿਸ਼ਨ ਫਤਿਹ ਅਧੀਨ ਸਬ ਸੈਂਟਰ ਮੱਕੋਵਾਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਰਤ ਵਿਚ ਵੱਧ ਰਹੀ ਅਬਾਦੀ ਨੂੰ ਕਾਬੂ ਕਰਨ ਲਈ ਕੰਮ ਕਰਨਾ ਚਾਹੀਦਾ ਹੈ।

ਦਿਨੋਂ-ਦਿਨ ਵੱਧ ਰਹੀ ਆਬਾਦੀ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਏਗਾ। ਉਨਾਂ ਕਿਹਾ ਕਿ ਦੇਸ਼ ਵਿੱਚ ਅਨਪੜ੍ਹਤਾ ਅਤੇ ਬੇਰੁਜ਼ਗਾਰੀ ਨੂੰ ਖਤਮ ਕਰਨ ਅਤੇ ਸਿਹਤਮੰਦ ਜ਼ਿੰਦਗੀ ਜਿਉਣ ਲਈ,ਵੱਧ ਰਹੀ ਅਬਾਦੀ ਨੂੰ ਠੱਲ੍ਹ ਪਾਉਣਾ ਬਹੁਤ ਜ਼ਰੂਰੀ ਹੈ।ਇਸ ਮੌਕੇੇ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ / ਪੱਕੇ ਤਰੀਕਿਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ, ਸਿਹਤ ਇੰਸਪੈਕਟਰ ਵਿਜੇ ਕੁਮਾਰ, ਏ ਐਨ ਐਮ ਕਮਲੇਸ਼ ਕੁਮਾਰੀ, ਜੋਤੀ ਸ਼ਰਮਾ ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

Related posts

Leave a Reply