UPDATED..ਗੜ੍ਹਦੀਵਾਲਾ ਨਿਵਾਸੀ 5.1 ਗ੍ਰਾਮ ਹੈਰੋਇਨ ਅਤੇ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਗੜ੍ਹਦੀਵਾਲਾ 17 ਦਸੰਬਰ (ਚੌਧਰੀ) : ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਸਰਹਾਲਾ ਮੋੜ ਜੀ.ਟੀ.ਰੋਡ ਗੜਦੀਵਾਲ ਮੋਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਉਰਫ ਲਾਡੀ ਪੁੱਤਰ ਸੁਦੇਸ਼ ਕੁਮਾਰ ਵਾਸੀ ਵਾਰਡ ਨੰਬਰ 4 ਹੰਸ ਨਗਰ ਗੜਦੀਵਾਲ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਇਸ ਸਮੇਂ ਗੜਦੀਵਾਲ ਹੁਸ਼ਿਆਰਪੁਰ ਰੋਡ ਪਰ ਪਿੰਡ ਗੋਂਦਪੁਰ ਦੇ ਪੈਟਰੋਲ ਪੰਪ ਨੇੜੇ ਬਿਨਾਂ ਨੰਬਰੀ ਐਕਟਿਵਾ ਰੰਗ ਕਾਲਾ ਪਰ ਬੈਠਾ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਵੇਚ ਰਿਹਾ ਹੈ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ। ਜਿਸ ਤੇ ਏ.ਐਸ.ਆਈ ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਦੇ ਪੈਟਰੋਲ ਪੰਪ ਤੋਂ ਕਰੀਬ 150 ਗਜ ਅੱਗੇ ਪਿੰਡ ਰਾਣਾ ਲਿੰਕ ਰੋਡ ਨੇੜੇ ਕਾਲੇ ਰੰਗ ਦੀ ਬਿਨਾਂ ਨੰਬਰੀ ਐਕਟਿਵਾ ਪਰ ਇੱਕ ਨੌਜਵਾਨ ਬੈਠਾ ਦਿਖਾਈ ਦਿੱਤਾ ਜਿਸ ਨੇ ਆਪਣੇ ਨੇੜੇ ਪੁਲਿਸ ਦੀ ਗੱਡੀ ਰੁਕਦੀ ਦੇਖ ਕੇ ਇੱਕ ਕਾਲੇ ਰੰਗ ਦਾ ਲਿਫਾਫਾ ਸਫੈਦਿਆ ਵੱਲ ਸੁੱਟ ਦਿੱਤਾ ਜਿਸ ਤੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੰਦੀਪ ਕੁਮਾਰ ਉਰਫ ਲਾਡੀ ਪੁੱਤਰ ਸੁਦੇਸ਼ ਕੁਮਾਰ ਵਾਸੀ ਵਾਰਡ ਨੰਬਰ 4 ਹੰਸ ਨਗਰ ਗੜਦੀਵਾਲ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਦੱਸਿਆ ਜਿਸ ਵੱਲੋਂ ਸੁੱਟੇ ਲਿਫਾਫੇ ਨੂੰ ਚੈਕ ਕਰਨ ਤੇ ਵਿੱਚੋਂ 5.1 ਗ੍ਰਾਮ ਹੈਰੋਇਨ ਅਤੇ 300 ਨਸ਼ੀਲੀਆ ਗੋਲੀਆਂ ਬਰਾਮਦ ਹੋਈਆਂ।ਗੜ੍ਹਦੀਵਾਲਾ ਪੁਲਿਸ ਨੇ ਸੰਦੀਪ ਕੁਮਾਰ ਉਰਫ ਲਾਡੀ ਤੇ 21,22-61-85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Related posts

Leave a Reply