ਖ਼ਾਲਸਾ ਕਾਲਜ ਗੜਸ਼ੰਕਰ ਚ ਮਨਾਇਆ ਵਣ-ਮਹਾਂਉਤਸਵ

ਖ਼ਾਲਸਾ ਕਾਲਜ ਗੜਸ਼ੰਕਰ ਚ ਮਨਾਇਆ ਵਣ-ਮਹਾਂਉਤਸਵ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) : ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪੌਦਾ ਲਗਾਕੇ ਵਣ-ਮਹਾਂਉਤਸਵ ਮਨਾਇਆ ਗਿਆ।ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਪਾਲ
ਸਿੰਘ ਨੇ ਕਾਲਜ ਕੈਂਪਸ ‘ਚ ਪੌਦਾ ਲਗਾਇਆ। ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਜੀਵਨ ਵਿਚ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਉਪਰਾਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਹਿਮ ਅੰਗ ਹਨ ਜਿਨ੍ਹਾਂ ਦੀ ਸਭ ਨੂੰ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰੋ.ਜਾਨਕੀ ਅਗਰਵਾਲ,ਪ੍ਰੋ.ਮਨਬੀਰ ਕੌਰ,ਪ੍ਰੋ.ਰੀਤੂ ਸਿੰਘ,
ਪ੍ਰੋ. ਅਰਵਿੰਦਰ ਕੌਰ, ਪ੍ਰੋ. ਅਰਵਿੰਦਰ ਸਿੰਘ, ਪ੍ਰੋ. ਕਿਰਨਜੋਤ ਕੌਰ, ਪ੍ਰੋ. ਨਰੇਸ਼ ਕੁਮਾਰੀ ਤੇ ਗੁਰਦੇਵ ਸਿੰਘ ਆਦਿ ਹਾਜ਼ਰ ਹੋਏ।

Related posts

Leave a Reply