ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪ ਸਰਕਾਰ ਬਣਾਏਗੀ : ਹਰਜਿੰਦਰ ਧੰਜਲ

ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪ ਸਰਕਾਰ ਬਣਾਏਗੀ : ਹਰਜਿੰਦਰ ਧੰਜਲ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) : 2022 ਵਿੱਚ ਹੋਣ ਵਾਲੀਆ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਤੋਂ ਆਪ ਆਗੂ ਧੰਜਲ  ਨੇ ਕਿਹਾ ਕਿ ਪਹਿਲਾਂ ਅਕਾਲੀ ਤੇ ਭਾਜਪਾ ਗਠਜੋਡ਼ ਦੀ ਸਰਕਾਰ ਨੇ ਇੱਥੇ ਦੇ ਲੋਕਾਂ ਨੂੰ ਪੂਰੇ 10 ਸਾਲ ਖੂਬ ਰੱਜ ਕੇ ਲੁੱਟਿਆ ਤੇ ਕੁੱਟਿਆ।ਫਿਰ ਕਾਂਗਰਸ ਪਾਰਟੀ ਨੇ ਸਰਕਾਰ ਬਣਾ ਲਈ ਤੇ ਇਨ੍ਹਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਹੁਣ ਮੁੱਕਰ ਗਏ ਧੰਜਲ ਨੇ ਦੱਸਿਆ ਕਿ ਕਾਂਗਰਸ ਅਤੇ ਭਾਜਪਾ ਅਕਾਲੀ ਆਪਸ ਵਿਚ ਮਿਲੀਆਂ ਹੋਈਆਂ ਪਾਰਟੀਆਂ ਹਨ।ਇਨ੍ਹਾਂ ਦਾ ਮੁੱਖ ਮਕਸਦ ਦੋਵੇਂ ਆਪਣਾ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਦਾ ਵਿਕਾਸ ਕਰਨਾ ਹੈੈ।

ਉਨ੍ਹਾਂ ਇਹ ਵੀ ਆਖਿਆ ਕਿ ਇਨ੍ਹਾਂ ਪਾਰਟੀਆਂ ਦੀਆਂ ਮਾਡ਼ੀਆਂ ਨੀਤੀਆਂ ਕਰਕੇ ਬੇਰੁਜ਼ਗਾਰੀ ਤੇ ਮਹਿੰਗਾਈ  ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ ਅਤੇ ਪੰਜਾਬ ਦਾ ਅੰਨਦਾਤਾ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਨਿਗੂਣੀਆਂ ਤਨਖਾਹਾਂ ਤੇ ਕੰਮ ਕਾਰਨ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਤੇ ਸਾਡੇ ਨੌਜਵਾਨ ਵਿਦੇਸ਼ਾ ਦੇ ਰਾਹ ਪੈ ਗਏ ਹਨ। ਦਿੱਲੀ ਵਿੱਚ ਆਪ ਦੀ ਸਰਕਾਰ ਨੇ ਬਿਜਲੀ,ਪਾਣੀ,ਸਿੱਖਿਆ,ਮੈਡੀਕਲ ਸਹੂਲਤਾਂ ਆਦਿ ਜਿਹੇ ਲੋਕ ਭਲਾਈ ਕੰਮ ਕੀਤੇ ਹਨ ਜਿਸ ਕਰਕੇ ਉੱਥੋਂ  ਦੀ ਸਰਕਾਰ  ਦੀ ਮਿਸਾਲ ਹਰ ਕੋਈ  ਦਿੰਦਾ ਹੈ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਉਹ ਪੰਜਾਬ ਦੀ ਜੁਆਨੀ ਤੇ ਕਿਸਾਨੀ ਨੂੰ ਬਚਾਉਣ ਲਈ 2022 ‘ਚ ਆਮ ਆਦਮੀ ਪਾਰਟੀ ਨੂੰ ਇਕ ਮੌਕਾ ਜਰੂਰ ਦੇਣਾ ਤਾਂ ਜੋ ਪੰਜਾਬ ਨੂੰ ਵੀ ਦਿੱਲੀ ਦੀ ਤਰਜ ਤੇ ਅਗਾਂਹ ਵਧਦਾ ਦੇਖ ਸਕੀਏ |

Related posts

Leave a Reply