ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਗੜ੍ਹਸ਼ੰਕਰ,11ਜੁਲਾਈ(ਅਸ਼ਵਨੀ ਸ਼ਰਮਾ) : ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਅਤੇ ਆਈਐੱਸਸੀਆਈ ਦੀ ਮਾਨਤਾ ਤਹਿਤ ਚੱਲ ਰਹੇ ਇੱਥੋਂ ਦੇ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਸਕੂਲ ਦੇ ਉੱਪ ਪ੍ਰਿੰਸੀਪਲ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਦਸਵੀਂ ਦੀ ਜਮਾਤ ਵਿੱਚ 52 ਵਿਦਿਆਰਥੀਆਂ ਨੇ ਪਹਿਲੀ ਅਤੇ ਤਿੰਨ ਵਿਦਿਆਰਥੀਆਂ ਨੇ ਦੂਜੀ ਡਿਵੀਜ਼ਨ  ‘ਤੇ ਰਹਿ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।

ਐਲਾਨੇ ਨਤੀਜਿਆਂ ਅਨੁਸਾਰ ਵਿਦਿਆਰਥਣ  ਸੰਜਨਾ ਭਾਰਦਵਾਜ ਨੇ 93.80 ਫੀਸਦੀ ਅੰਕ ਹਾਸਿਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸਪ੍ਰੀਤ ਕੌਰ  ਨੇ 92.80 ਫੀਸਦੀ ਅੰਕਾਂ ਨਾਲ ਦੂਜਾ ਅਤੇ ਕੋਮਲ ਵਰਮਾ ਨੇ 92.40 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ 90.60 ਫੀਸਦੀ,ਗੁਰਸ਼ੀਨ ਕੌਰ ਨੇ 90 ਫੀਸਦੀ ਅਤੇ ਵਿਦਿਆਰਥਣ ਹੋਸਨਾ ਨੇ 89.60 ਫੀਸਦੀ ਅੰਕਾਂ ਨਾਲ ਕ੍ਰਮਵਾਰ ਚੌਥਾ, ਪੰਜਵਾਂ ਅਤੇ ਛੇਵਾਂ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਬੰਧਕ
ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲਵਾਲ ਰਾਠਾਂ ਸਮੇਤ ਸਮੂਹ ਅਹੁਦੇਦਾਰਾਂ ਨੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ।

Related posts

Leave a Reply