ਗੜਸ਼ੰਕਰ ਪੁਲਿਸ ਨੇ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਨੌਜਵਾਨ ਨੂੰ ਕੀਤਾ ਕਾਬੂ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਏਐਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਮੁਖੀ ਗੜਸ਼ੰਕਰ ਇੰਸਪੈਕਟਰ ਇਕਬਾਲ ਸਿੰਘ ਦੀ ਅਗਵਾਈ ਚ ਪੁਲਿਸ ਪਾਰਟੀ ਵਲੋਂ ਇੱਕ ਨੌਜਵਾਨ ਨੂੰ 450 ਪਾਬੰਦੀ ਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਨੇ ਦੱਸਿਆ ਕਿ ਐਸ ਆਈ ਰਾਕੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭੰਮੀਆਂ ਰੋਡ ਤੋਂ ਨੌਜਵਾਨ ਨੂੰ ਸ਼ਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਲੈਣ ਤੇ ਉਸ ਕੋਲੋਂ 450 ਨਸ਼ੇ ਦੇ ਤੌਰ ਤੇ ਵਰਤਿਆ ਜਾਣ ਵਾਲੀਆਂ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ।ਦੋਸ਼ੀ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਹੋਈ ਹੈ।ਦੋਸ਼ੀ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। 

Related posts

Leave a Reply