ਗਿਲਜੀਆਂ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤੀ ਪੀੜਤ ਪਰਿਵਾਰ ਨਾਲ ਮੁਲਾਕਾਤ,ਪੰਜਾਬ ਸਰਕਾਰ ਵਲੋਂ ਮੁਆਵਜ਼ੇ ਵਜੋਂ 4 ਲੱਖ ਰੁਪਏ ਦਾ ਚੈੱਕ ਭੇਂਟ



ਟਾਂਡਾ (ਹੁਸ਼ਿਆਰਪੁਰ), 23 ਅਕਤੂਬਰ(ਚੌਧਰੀ) : ਟਾਂਡਾ ਦੇ ਨੇੜਲੇ ਇਕ ਪਿੰਡ ਵਿੱਚ ਛੇ ਸਾਲਾ ਬੱਚੀ ਨੂੰ ਕਤਲ ਕਰਨ ਅਤੇ ਉਸ ਨੂੰ ਸਾੜਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵਲੋਂ ਚਾਰ ਲੱਖ ਰੁਪਏ ਦਾ ਚੈੱਕ ਮੁਆਵਜ਼ੇ ਵਜੋਂ ਦਿੱਤਾ।

ਪੀੜਤ ਪਰਿਵਾਰ ਨਾਲ ਬੇਹੱਦ ਹੌਲਨਾਕ ਘਟਨਾ ਵਾਪਰਨ ‘ਤੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਘਟਨਾ ਉਪਰੰਤ ਫ਼ੌਰੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਮਾਮਲੇ ਦੀ ਪੂਰੀ ਡੂੰਘਾਈ ‘ਚ ਜਾਂਚ ਜਾਰੀ ਹੈ ਅਤੇ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ।

ਦੋਵਾਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਮਾਸਲੇ ਵਿੱਚ ਪਰਿਵਾਰ ਨੂੰ ਜਲਦ ਤੋਂ ਜਲਦ ਨਿਆਂ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਗਿਲਜੀਆਂ ਅਤੇ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮਾਮਲੇ ਬਾਰੇ ਪੂਰੀ ਜਾਣਕਾਰੀ ਲੈਣ ਉਪਰੰਤ ਕਾਨੂੰਨੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾ ਸਕੇ।

ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਐਸ.ਸੀ. ਸੈੱਲ ਦੇ ਪ੍ਰਧਾਨ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਸ਼ਖਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।

Related posts

Leave a Reply