26 ਤੋਂ 30 ਸਤੰਬਰ ਤੱਕ ਮੌਕੇ ‘ਤੇ ਹੀ ਦਾਖਲੇ ਲਈ ਆਖਰੀ ਮੌਕਾ
ਪਠਾਨਕੋਟ, 25 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸੂਬੇ ਵਿਚ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਸਤੰਬਰ ਤੋਂ ਖੁੱਲ ਗਈਆਂ ਹਨ। ਪੰਜਾਬ ਸਰਕਾਰ ਨੇ ਕੋਵਿਡ ਮਹਾਂਮਾਰੀ ਕਾਰਨ ਦਾਖਲੇ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਲਈ ‘ਮੌਕੇ ‘ਤੇ ਹੀ ਖੁੱਲੇ ਦਾਖਲੇ’ ਲਈ ਆਖਰੀ ਅਤੇ ਸੁਨਹਿਰੀ ਮੌਕਾ ਦਿੱਤਾ ਹੈ। ਇਹ ਜਾਣਕਾਰੀ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਦਿੱਤੀ।
ਉਨਾਂ ਦੱਸਿਆ ਕਿ ਚੌਥੀ ਕੌਸਲਿੰਗ (ਸਿੱਧਾ ਦਾਖਲਾ) ਮਿਤੀ 26 ਸਤੰਬਰ, 2020 ਤੋਂ ਸ਼ੁਰੂ ਹੋ ਰਿਹਾ ਹੈ। ਆਈ.ਟੀ. ਆਈਜ ਵਿੱਚ ਦਾਖ਼ਲਾ ਲੈਣ ਲਈ ਸਿਖਿਆਰਥੀ ਆਈ.ਟੀ.ਆਈ. ਵਿੱਚ ਜਾ ਕੇ ਉਥੇ ਲੱਗੇ ਹੈਲਪ ਡੈਸਕ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਆਈ.ਟੀ.ਆਈ. ਵਿੱਚ ਹੀ ਆਪਣੇ ਦਾਖਲੇ ਲਈ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਫਾਰਮ ਭਰ ਸਕਦੇ ਹਨ।
ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਕੀਤੇ ਸ਼ਡਿਉਲ ਅਨੁਸਾਰ ਜਿੰਨਾਂ ਵਿਦਿਆਰਥੀਆਂ ਦੇ 8ਵੀਂ ਜਾ 10ਵੀਂ ਕਲਾਸ ਵਿਚ 65 ਫੀਸਦੀ ਜਾਂ ਵੱਧ ਨੰਬਰ ਵਾਲੇ ਉਮੀਦਵਾਰ 26 ਸਤੰਬਰ ਦੁਪਿਹਰ 1 ਵਜੇ ਤੱਕ, ਜਿੰਨਾਂ ਦੇ 50 ਫੀਸਦੀ ਜਾਂ ਵੱਧ ਨੰਬਰ ਵਾਲੇ ਉਮੀਦਵਾਰ 27 ਸਤੰਬਰ ਦੁਪਹਿਰ 1 ਵਜੇ ਤੱਕ, 35 ਫੀਸਦੀ ਜਾਂ ਵੱਧ ਨੰਬਰ ਵਾਲੇ ਉਮੀਦਵਾਰ 28 ਸਤੰਬਰ ਦੁਪਹਿਰ 1 ਵਜੇ ਤੱਕ ਅਤੇ ਜਿੰਨਾਂ ਨੂੰ ਹਾਲੇ ਤੱਕ ਕਿਤੇ ਵੀ ਦਾਖਲਾ ਨਹੀਂ ਮਿਲਿਆ ਉਹ ਉਮੀਦਵਾਰ 29 ਅਤੇ 30 ਸਤੰਬਰ ਨੂੰ ਦੁਪਹਿਰ 1 ਵਜੇ ਤੱਕ ਆਈ.ਟੀ.ਆਈ ਵਿਚ ਪਹੁੰਚ ਕਰਕੇ ਅਪਲਾਈ ਕਰ ਸਕਦੇ ਹਨ ਅਤੇ ਮੈਰਿਟ ਸੂਚੀ ਅਨੁਸਾਰ ਖਾਲੀ ਪਈਆਂ ਸੀਟਾਂ ਲਈ ਮੌਕੇ ‘ਤੇ ਹੀ ਵਿਦਿਆਰਥੀਆਂ ਨੂੰ ਫੀਸ ਭਰਕੇ ਦਾਖਲਾ ਮਿਲ ਜਾਵੇਗਾ।
ਉਨਾਂ ਦੱਸਿਆ ਕਿ ਇਹਨਾਂ ਕੋਰਸਾਂ ਵਿਚ ਦਾਖ਼ਲੇ ਸਬੰਧੀ ਹਦਾਇਤਾਂ ਅਤੇ ਵਧੇਰੇ ਜਾਣਕਾਰੀ ਲਈ ਦਾਖਲਾ ਲੈਣ ਦੇ ਚਾਹਵਾਨ ਵੈਬਸਾਈਟ : http://www.itipunjab.nic.in ‘ਤੇ ਜਾਓ ਜਾਂ ਆਪਣੀ ਨੇੜੇ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਹੈਲਪ ਡੈਸਕ ਜਾਂ ਫੋਨ ਨੰਬਰ 0172-5022357 ਜਾਂ ਈ-ਮੇਲ ਆਈਡੀ itiadmission2020@gmail.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸੂਬੇ ਦੀਆਂ ਸਰਕਾਰੀ ਆਈ.ਟੀ.ਆਈ ਵਿਚ ਐਸ.ਸੀ. ਕੈਟਾਗਰੀ ਦੇ ਸਿਖਿਆਰਥੀ, ਜਿਨ੍ਹਾਂ ਦੇ ਮਾਂ-ਬਾਪ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ, ਲਈ ਟਰੇਨਿੰਗ ਮੁਫ਼ਤ ਹੈ। ਬਾਕੀ ਵਿਦਿਆਰਥੀ ਮੌਕੇ ‘ਤੇ 1200 ਰੁਪਏ ਫੀਸ ਭਰਕੇ ਦਾਖਲਾ ਲੈ ਸਕਦੇ ਹਨ ਅਤੇ ਬਾਕੀ ਦੀ ਫੀਸ ਤਿੰਨ ਕਿਸ਼ਤਾਂ ਵਿਚ 750 ਰੁਪਏ ਪ੍ਰਤੀ ਕਿਸਤ ਲਈ ਜਾਵੇਗੀ। ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਖੇ ਇੰਜੀਨੀਅਰਿੰਗ ਅਤੇ ਨਾਨ-ਇੰਜੀਨੀਅਰਿੰਗ ਟਰੇਡਾਂ ਲਈ ਇਹ ਫੀਸ ਕ੍ਰਮਵਾਰ 19312 ਰੁਪਏ ਅਤੇ 12875 ਰੁਪਏ ਸਲਾਨਾ ਹੈ।
ਉਨਾਂ ਦੱਸਿਆ ਕਿ ਇਸ ਸਾਲ ਰਾਜ ਦੀਆਂ ਬਹੁਤ ਸਾਰੀਆਂ ਆਈ.ਟੀ.ਆਈਜ਼ ਨੇ ਉੱਘੀਆਂ ਉਦਯੋਗਿਕ ਇਕਾਈਆਂ ਨਾਲ ਤਾਲਮੇਲ ਕਰਕੇ ਡੀ.ਐਸ.ਟੀ. ਸਕੀਮ ਅਧੀਨ ਕੋਰਸ ਸ਼ੁਰੂ ਕੀਤੇ ਹਨ।ਇਕ ਸਾਲ ਦੇ ਕੋਰਸ ਵਿਚ ਵਿਦਿਆਰਥੀ ਪਹਿਲੇ 6 ਮਹੀਨੇ ਆਈ.ਟੀ.ਆਈਜ਼ ਵਿਚ ਪੜਾਈ ਕਰੇਗਾ ਅਤੇ ਪਿਛਲੇ 6 ਮਹੀਨੇ ਇੰਡਸਟਰੀ ਵਿਚ ਪ੍ਰੈਕਟੀਕਲ ਸਿਖਲਾਈ ਕਰੇਗਾ।
ਵਿਭਾਗ ਵਲੋਂ ਜਿੰਨਾ ਉੱਘੀਆਂ ਉਦਯੋਗਿਕ ਇਕਾਈਆਂ ਨਾਲ ਟਾਈ-ਅੱਪ ਚੱਲ ਰਿਹਾ ਹੈ, ਉਹਨਾਂ ਵਿਚ ਹੀਰੋ ਸਾਈਕਲਜ਼, ਟਰਾਈਡੈਂਟ ਲਿਮਟਿਡ, ਏਵਨ ਸਾਈਕਲਜ਼, ਸਵਰਾਜ ਇੰਜ਼ਨ ਲਿਮਟਿਡ, ਮਹਿੰਦਰਾ ਐਂਡ ਮਹਿੰਦਰਾ, ਫੈਡਰਲ ਮੋਗਲ ਪਟਿਆਲਾ, ਗੋਦਰੇਜ਼ ਐਂਡ ਬਾਈਓਸ ਲਿਮਟਿਡ ਮੋਹਾਲੀ,ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ (ਸੋਨਾਲਿਕਾ) ਹੁਸ਼ਿਆਰਪੁਰ, ਐਨ.ਐਫ.ਐਲ. ਬਠਿੰਡਾ ਅਤੇ ਨੰਗਲ, ਨੈਸਲੇ ਇੰਡੀਆ ਲਿਮਟਿਡ ਮੋਗਾ, ਹੀਰੋ ਇਊਥੈਟਿਕ ਇੰਡਸਟਰੀ ਲੁਧਿਆਣਾ, ਪੰਜਾਬ ਐਲਕੇਲੀਜ਼ ਐਂਡ ਕੈਮੀਕਲ ਲਿਮਟਿਡ ਨੰਗਲ, ਹੋਟਲ ਹਯਾਤ, ਹੋਟਲ ਤਾਜ਼ ਆਦਿ ਸ਼ਾਮਲ ਹਨ।
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ

EDITOR
CANADIAN DOABA TIMES
Email: editor@doabatimes.com
Mob:. 98146-40032 whtsapp