ਪਹਿਲੇ ਪੜਾਅ ਵਿੱਚ ਸਰਕਾਰ ਵਿੱਚ ਬੈਠੇ ਵੱਖ ਵੱਖ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ ਜਾਣਗੇ
(ਗੂਗਲ ਮੀਟ ਐਪ ‘ਤੇ ਬੈਠਕ ਦੌਰਾਨ ਵੱਖ ਵੱਖ ਕਰਮਚਾਰੀ)
ਬਟਾਲਾ /ਕਾਦੀਆਂਂ 17 ਅਕਤੂਬਰ(ਸੰਜੀਵ ਨਈਅਰ /ਅਵਿਨਾਸ਼ ਸ਼ਰਮਾ ) : ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਪੂਨੀਤ ਅਤੇ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਗੂਗਲ ਮੀਟ ਐਪ ਤੇ ਐਨ ਪੀ ਐਸ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕਰਮਚਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਨਵੀਂ ਪੈਨਸ਼ਨ ਦੇ ਭਵਿੱਖ ਵਿੱਚ ਹੋਣ ਨੁਕਸਾਨ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਅੱਗੇ ਦੀ ਰਣਨੀਤੀ ਤਿਆਰ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਹਰਗੋਬਿੰਦ ਪੁਰ,ਨਿਵਾਸੀ ਰਿਟਾਇਰਡ ਜਗੀਰ ਸਿੰਘ ਨੇ ਦੱਸਿਆ ਕਿ ਉਹ 2006 ਵਿਚ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਵਿਚ ਆਏ ਸਨ ਅਤੇ ਤਕਰੀਬਨ 12 ਸਾਲਾਂ ਦੀ ਸੇਵਾ ਨਿਭਾਉਣ ਤੋਂ ਬਾਅਦ ਅੱਜ ਉਸ ਨੂੰ ਪੈਨਸ਼ਨ ਵਜੋਂ ਸਿਰਫ 2501 ਰੁਪਏ ਮਿਲ ਰਹੇ ਹਨ। ਜਦੋਂ ਕਿ ਉਨ੍ਹਾਂ ਦੀ ਐਨਪੀਐਸ ਵਿਚ ਇਕੱਠੀ ਕੀਤੀ ਗਈ ਰਕਮ ਦਾ 40 ਪ੍ਰਤੀਸ਼ਤ ਹਿੱਸਾ ਸ਼ੇਅਰ ਮਾਰਕਿਟ ਲਗਾ ਦਿੱਤਾ ਗਿਆ ਹੈ।
ਹੁਣ ਹੈਰਾਨੀ ਦੀ ਗੱਲ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ 12 ਸਾਲਾਂ ਦੀ ਨੌਕਰੀ ਤੋਂ ਬਾਅਦ ਸਿਰਫ 2500 ਰੁਪਏ ਪੈਨਸ਼ਨ ਵਜੋਂ ਦਿੱਤੇ ਜਾ ਰਹੇ ਹਨ, ਤਾਂ ਉਹ ਪੈਸੇ ਵੀ ਉਸ ਰਕਮ ਦੇ ਵਿਆਜ ਦੇ ਹਨ ਜੋ ਸਰਕਾਰ ਵਲੋਂ ਸ਼ੇਅਰ ਮਾਰਕੀਟ ਵਿਚ ਪਾ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ, ਅੱਜ ਦੇ ਨੌਜਵਾਨ ਕਰਮਚਾਰੀ, ਜੋ ਆਪਣੀਆਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦਾ ਭਵਿੱਖ ਕੀ ਹੋਵੇਗਾ। ਇਸ ਮੌਕੇ ਪਵਨ ਕੁਮਾਰ, ਵਿਪਨ ਕੁਮਾਰ, ਮੋਹਿਤ ਗੁਪਤਾ, ਸੰਦੀਪ ਭਗਤ, ਰਜਨੀਸ਼ ਕੁਮਾਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨਾ ਚਾਹੀਦਾ ਹੈ ਕਿਉਂਕਿ ਲੱਖਾਂ ਮੁਲਾਜ਼ਮਾਂ ਦਾ ਭਵਿੱਖ ਪੈਨਸ਼ਨ ਸਕੀਮ ਤੇ ਨਿਰਭਰ ਕਰਦਾ ਹੈ ਅਤੇ ਇਸ ਨਾਲ ਹੀ ਸੁਰੱਖਿਅਤ ਰਹੇਗਾ।
ਇਸ ਮੌਕੇ ਸਮੂਹ ਮੁਲਾਜ਼ਮਾਂ ਵੱਲੋਂ ਪਹਿਲੇ ਪੜਾਅ ‘ਤੇ ਪੰਜਾਬ ਦੇ ਸਾਰੇ ਮੰਤਰੀਆਂ ਨੂੰ ਵੱਖ ਵੱਖ ਮੁਲਾਜਮਾਂ ਵਲੋਂ ਅਪਣੇ ਅਪਣੇ ਜਿਲਿਆਂ ਚ ਇਸ ਸਬੰਧ ਵਿੱਚ ਮੰਗ ਪੱਤਰ ਸੌਂਪਣ ਦਾ ਫੈਸਲਾ ਵੀ ਕੀਤਾ ਗਿਆ। ਇਸ ਮੋਕੇ ਹੋਰਨਾਂ ਤੋਂ ਇਲਾਵਾ ਪਵਨ ਕੁਮਾਰ, ਮੋਹਿਤ ਗੁਪਤਾ,ਵਿਪੱਨ ਕੁਮਾਰ,ਸੰਦੀਪ ਭਗਤ,ਜਤਿੰਦਰ ਭਾਟੀਆ,ਪਰਮਜੀਤ ਸਿੰਘ,ਜਨਕ ਰਾਜ,ਪ੍ਰਭਜੋਤ,ਰਣਜੀਤ ਸਿੰਘ,ਮੋਹਿਤ ਗੁਪਤਾ,ਮਧੂ ਬਾਲਾ,ਅੰਜੂ ਬਾਲਾ, ਅਮਿਤਾ ਚੌਪੜਾ,ਰਾਜ ਬਹਲ,ਗੁਰਦਿਆਲ ਮਾਨ,ਸਨਵੀਰ ਸਿੰਘ, ਮਨਪ੍ਰੀਤ ਕੋਰ,ਰੀਚਾ,ਗੁਰਿੰਦਰ ਕੌਰ, ਅਮਰਜੀਤ ਸਿੰਘ,ਅਸ਼ੋਕ ਕੁਮਾਰ, ਬਲਜੀਤ ਕੌਰ, ਸਵਨੀਤ ਕੌਰ, ਵਿਜੇ ਕੁਮਾਰ, ਗੀਤਾਂਜਲੀ, ਗੁਰਬਖਸ਼ ਸਿੰਘ, ਹਰਪ੍ਰੀਤ ਸਿੰਘ,ਜਗਰੂਪ ਸਿੰਘ,ਜਸਬੀਰ ਸਿੰਘ,ਕਮਲਦੀਪ, ਮਨਦੀਪ ਕੌਰ, ਸਤਿੰਦਰ ਕੌਰ, ਸਵਨੀਤ ਕੌਰ,ਸਿਕੰਦਰ ਸਿੰਘ, ਵਰਿੰਦਰ ਕੌਰ,ਵਿਪਨ ਅਤੇ ਯਾਦਵਿੰਦਰ ਸਿੰਘ,ਆਦਿ ਮੌਜੂਦ ਸਨ।
- Delhi Assembly Elections: Arvind Kejriwal Predicts Over 60 Seats, Calls for Women’s Active Participation
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- Delhi Assembly Elections: Arvind Kejriwal Predicts Over 60 Seats, Calls for Women’s Active Participation
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp