GSP : ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਇੱਕ ਰੋਜਾ ਟ੍ਰੇਨਿੰਗ 18 ਅਕਤੂਬਰ ਤੋਂ

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਇੱਕ ਰੋਜਾ ਟ੍ਰੇਨਿੰਗ 18 ਅਕਤੂਬਰ ਤੋਂ

*ਗੁਰਦਾਸਪੁਰ 16 ਅਕਤੂਬਰ (ਅਸ਼ਵਨੀ, ਗਗਨ  ) *

ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋ ਨੈਸਨਲ ਅਚੀਵਮੈਂਟ ਸਰਵੇ ਵਿੱਚ ਬਿਹਤਰ ਪ੍ਰਦਰਸ਼ਨ ਲਈ ਅਗਾਊ ਯੋਜਨਾਬੰਦੀ ਵਜੋ ਅਧਿਕਾਰੀਆਂ ਤੋ ਲੈ ਕਿ ਸਿੱਖਿਆ ਵਿਭਾਗ ਦੀਆਂ ਗੁਣਾਂਤਮਿਕ ਸਿੱਖਿਆ ਨਾਲ ਸਬੰਧਤ ਟੀਮਾਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ।ਇਸ ਲੜੀ ਤਹਿਤ ਅੰਗ੍ਰੇਜੀ, ਸਮਾਜਿਕ ਸਿੱਖਿਆ, ਪੰਜਾਬੀ, ਸਾਇੰਸ, ਗਣਿਤ ਵਿਸ਼ਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਹਿੱਤ ਇੱਕ ਰੋਜਾ ਸਿਖਲਾਈ ਕਾਰਜਰਸ਼ਾਲਾ ਦਾ ਅਯੋਜਿਨ ਕੀਤਾ ਜਾ ਰਿਹਾ ਹੈ। ਇਸ ਕਾਰਜਸ਼ਾਲਾ ਵਿੱਚ ਸਾਰੇ ਹੀ ਸਰਕਾਰੀ ਅਤੇ ਏਡਿਡ ਸਕੂਲ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ TQ, SQ, PQ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਕਾਰਜਸ਼ਾਲਾ 18 ਅਕਤੂਬਰ ਤੋਂ 22 ਅਕਤੂਬਰ ਤੱਕ ਕਰਵਾਈ ਜਾਵੇਗੀ।

ਹਰਪਾਲ ਸਿੰਘ ਸੰਧਾਵਾਲੀਆ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਤੇ ਲਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੇ ਦੱਸਿਆ ਕਿ ਇਸ ਕਾਰਜਸ਼ਾਲਾ ਦਾ ਮੁੱਖ ਉਦੇਸ਼ 12 ਨਵੰਬਰ 2021 ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਆਮ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਰਨਿੰਗ ਆਉਟਕਮ ਅਧਾਰਿਤ ਪ੍ਰਸ਼ਨਾਵਲੀ ਸਬੰਧੀ ਵਿਸ਼ਥਾਰ ਸਹਿਤ ਜਾਣਕਾਰੀ ਦਿੰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਸ਼ੇਸ਼ ਤਿਆਰੀ ਕਰਵਾਉਣ ਸਬੰਧੀ ਜਰੂਰੀ ਨੁਕਤੇ ਸਾਂਝੇ ਕਰਨਾ ਹੈ । ਉਹਨਾਂ ਨੇ ਦੱਸਿਆ ਕਿ ਇਸ ਮੌਕੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਇਸ ਦੀ ਵਿਸ਼ੇਸ਼ ਤਿਆਰੀ ਕਰਵਾਉਣ ਲਈ ਵਿਉਤਬੰਦੀ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਪਰਫੋਰਮੈਂਸ ਗਰੇਡਿੰਗ ਇੰਡਡੈਕਸ ਵਿੱਚ ਦੇਸ਼ ਭਰ ਵਿੱਚ ਪ੍ਰਾਪਤ ਹੋਏ ਪਹਿਲੇ ਸਥਾਨ ਦੀ ਤਰਾਂ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪਹਿਲਾਂ ਸਥਾਨ ਹਾਸਲ ਹੋ ਸਕੇ ।

Related posts

Leave a Reply