ਆਂਗਣਵਾੜੀ ਵਰਕਰਾਂ ਵਲੋਂ ‘ਮਿਸ਼ਨ ਫ਼ਤਿਹ’ ਦੇ ਬੈਜ ਲਗਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾਗਰੂਕ

ਅੱਜ ਪਿੰਡਾਂ ਦੇ ਸਰਪੰਚਾਂ ਵਲੋਂ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ

ਗੁਰਦਾਸਪੁਰ, 16 ਜੂਨ ( ਅਸ਼ਵਨੀ ) :ਪੰਜਾਬ ਸਰਕਾਰ ਵਲੋਂ ਸੂਬੇ  ਨੂੰ ਕੋਵਿਡ ਤੋਂ ਮੁਕਤ  ਕਰਨ ਲਈ ਚਲਾਈ ਗਈ ਜਨ-ਜਾਗਰੂਕਤਾਾ  ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾ ਰਿਹਾ ਹੈ,ਜਿਸ ਤਹਿਤ ਅੱਜ ਗੁਰਦਾਸਪੁਰ ਜ਼ਿਲੇ ਦੇ ਵੱਖਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।

 ਇਸੇ ਤਰਾਂ ਕੱਲ 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ  ਸਬੰਧੀ ਜਾਣਕਾਰੀ ਸ੍ਰੀਮਤੀ ਸਾਧਨਾ ਸੋਹਲ ਜ਼ਿਲਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਅੱਜ ਆਂਗਾਂਵਾੜੀ ਵਰਕਰਾਂ ਵਲੋਂ ਘਰ-ਘਰ

Related posts

Leave a Reply