ਜ਼ਿਲੇ ਦੀਆਂ ਗੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓ) ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾਗਰੂਕ

ਅੱਜ ਪੁਲਿਸ ਵਿਭਾਗ ਵਲੋਂ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ


ਗੁਰਦਾਸਪੁਰ,19 ਜੂਨ (ਅਸ਼ਵਨੀ ) ਸੂਬਾ ਸਰਕਾਰ ਵਲੋਂ ‘ਮਿਸ਼ਨ  ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਜ਼ਿਲੇ ਅੰਦਰ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ (ਐਨ.ਡੀ.ਓ) ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

 ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਮਿਸ਼ਨ ਫ਼ਤਿਹ’ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਸਿੰਘ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਐਨ.ਡੀ.ਓ ਦੇ ਮੈਂਬਰਾਂ ਵਲੋਂ ਲੋਕਾਂ ਨੂੰਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਤਾਂ ਜੋ ਕੋਰੋਨਾ  ਵਾਇਰਸ ਦੇ ਅੱਗੇ ਵਧਣ ਦੇ ਫੈਲਾਅ ਨੂੰ ਰੋਕਿਆ ਜਾ ਸਕੇ।


ਉਨਾਂ ਅੱਗੇ ਦੱਸਿਆ ਕਿ  ਸੂਬਾ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਗੈਰ ਸਰਕਾਰੀ ਸੰਸਥਾਵਾਂ ਵਲੋਂ ਪੇਂਡੂ, ਸ਼ਹਿਰੀ ਅਤੇ ਕਸਬਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ।


ਉਨਾਂ ਨੇ ਅੱਗੇ ਦੱਸਿਆ ਕਿ ‘ ਮਿਸ਼ਨ ਫ਼ਤਿਹ’ ਗੈਰ ਸਰਕਾਰੀ ਸੰਸਥਾਵਾਂ ‘ਆਦਰਸ਼ ਸ਼ੋਸਲ ਵੈਲਫੇਅਰ ਸੁਸਾਇਟੀ ਗੁਰਦਾਸਪੁਰ’, ‘ਰੇਵਾ ਫਾਊਂਡੇਸ਼ਨ’, ‘ਸਰਵਜਨ ਕਲਿਆਣ ਸਮਿਤੀ, ਗੁਰਦਾਸਪੁਰ’, ‘ਰੈੱਡ ਕਰਾਸ ਡਰੱਗਸ ਡੀ-ਅਡਿਕਸ਼ਨ ਸੈਂਟਰ ਗੁਰਦਾਸਪੁਰ’ ਆਦਿ  ਜੋ ਕਿ ਹਰ ਮੁਹਿੰਮ ਵਿਚ ਸਾਡੇ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜਦੀਆਂ ਹਨ

Related posts

Leave a Reply