ਪਤਨੀ ਨੂੰ ਪਤੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਦਾਜ ਦੀ ਮੰਗ ਕਰਨ ਤੇ ਪਤੀ ਵਿੱਰੁਧ ਮਾਮਲਾ ਦਰਜ

ਗੁਰਦਾਸਪੁਰ 20 ਜੂਨ ( ਅਸ਼ਵਨੀ ) : ਵਿਆਹ ਤੋਂ ਬਾਅਦ ਲੜਕੀ ਨੂੰ ਪਤੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਦਾਜ ਦੀ ਮੰਗ ਕਰਨ ਤੇ ਪਤੀ ਵਿੱਰੁਧ ਮਾਮਲਾ ਦਰਜ ਕੀਤਾ ਗਿਆ ਹੈ। ਏ ਐਸ ਆਈ ਜਸਬੀਰ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦਸਿਆ ਕਿ ਮਨਪ੍ਰੀਤ ਕੋਰ ਲੇਟ ਹਰਦੀਪ ਸਿੰਘ ਵਾਸੀ ਰਾਮ ਨਗਰ ਗੁਰਦਾਸਪੁਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸ ਦਾ ਵਿਆਹ 16 ਨਵੰਬਰ 2016 ਨੂੰ ਸੁਰਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪ੍ਰਬੋਧ ਚੰਦਰ ਨਗਰ ਗੁਰਦਾਸਪੁਰ ਦੇ ਨਾਲ ਹੋਇਆ ਸੀ ਵਿਆਹ ਤੋਂ ਬਾਅਦ ਮਨਪ੍ਰੀਤ ਕੋਰ ਦਾ ਪਤੀ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਇਸ ਦੇ ਨਾਲ ਦਾਜ ਦੀ ਮੰਗ ਵੀ ਕਰਦਾ ਸੀ।ਮਨਪ੍ਰੀਤ ਕੌਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਪਲਵਿੰਦਰਜੀਤ ਕੋਰ ਉਪ ਪੁਲਿਸ ਕਪਤਾਨ ਸੀ ਏ ਡਬਲਯੁ ਗੁਰਦਾਸਪੁਰ ਵਲੋ ਕਰਨ ਉਪਰਾਂਤ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ।

Related posts

Leave a Reply