‘ਮਿਸ਼ਨ ਫ਼ਤਿਹ’ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ : ਐਸ.ਐਸ.ਪੀ ਸੋਹਲ

ਐਸ.ਐਸ.ਪੀ ਸੋਹਲ ਨੇ ਪੁਲਿਸ ਅਧਿਕਾਰੀਆਂ ਨੂੰ ‘ਕੋਰੋਨਾ  ਵਾਰੀਅਰਜ਼ ‘ ਬੈਜ ਲਗਾ ਕੇ ਕੀਤਾ ਸਨਮਾਨਿਤ

ਕੱਲ 21 ਜੂਨ ਨੂੰ ਵੈਲਫੇਅਰ ਕਮੇਟੀਆਂ ਵਲੋਂ ਚਲਾਈ  ਜਾਵੇਗੀ ਜਾਗਰੂਕਤਾ ਮੁਹਿੰਮ

ਗੁਰਦਾਸਪੁਰ,20 ਜੂਨ ( ਅਸ਼ਵਨੀ ) : ਪੰਜਾਬ ਸਰਕਾਰ ਵਲੋਂ  ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ  ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਜ਼ਿਲੇ ਅੰਦਰ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਐਸ.ਐਸ .ਪੀ ਰਜਿੰਦਰ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ‘ਮਿਸ਼ਨ ਫ਼ਤਿਹ’ ਮੁਹਿੰਮ ਤਹਿਤ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਤਾਂ ਜੋ ਕੋਰੋਨਾ ਵਾਇਰਸ ਦੇ ਅੱਗੇ ਵਧਣ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

 ਇਸ ਮੌਕੇ ਐਸ.ਐਸ.ਪੀ ਵਲੋਂ ਪੁਲਿਸ ਅਧਿਕਾਰੀਆਂ ਨੂੰ ‘ਕੋਰੋਨਾ ਵਾਰੀਅਰਜ਼’ ਦੇ ਬੈਜ ਲਗਾ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰਾਂ  ਕੱਲ ‘ਮਿਸ਼ਨ ਫ਼ਤਿਹ’ 21 ਜੂਨ ਨੂੰ ਸਥਾਨਕ ਵੈਲਫੇਅਰ  ਕਮੇਟੀਆਂ ਤੇ ਹੋਰ ਸ਼ਹਿਰ ਵਾਸੀ ਇਹੀ ਸੁਨੇਹਾ ਆਪਣੇ-ਆਪਣੇ  ਇਲਾਕੇ ਵਿਚ ਘਰਘਰ ਜਾ ਕੇ ਦੇਣਗੇ। ਇਸ ਮੌਕੇ ਸ. ਨਵਜੋਤ  ਸਿੰਘ ਐਸ.ਪੀ (ਹੈੱਡਕੁਆਟਰ), ਰਜੇਸ਼ ਕੱਕੜ ਡੀ.ਐਸ.ਪੀ,  ਇੰਸਪੈਕਟਰ ਰਾਜ ਕੁਮਾਰ ਆਦਿ ਮੋਜੂਦ ਸਨ। ਐਸ.ਐਸ.ਪੀ ਨੇ  ਅੱਗੇ ਦੱਸਿਆ ਕਿ  ਸੂਬਾ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ  ਜ਼ਿਲੇ ਅੰਦਰ’ਮਿਸ਼ਨ ਫਤਹਿ’ ਤਹਿਤ ਜਾਗਰੂਕਤਾ ਮੁਹਿੰਮ ਚਲਾਈ  ਗਈ  ਹੈ।

 ਉਨਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਕੋਰੋਨਾ ਵਾਇ੍ਰਸ ਦੀ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਵੀ ਕੀਤੀ ਗਈ ਅਤੇ ਕੋਰੋਨਾ  ਵਾਇਰਸ ਵਿਰੁੱਧ ਜਾਗਰੂਕ ਵੀ ਕੀਤਾ ਗਿਆ। ਟਰੈਫਿਕ ਪੁਲਿਸ  ਵਲੋਂ ਲੋਕ  ਨੂੰ ਮਾਸਕ ਅਤੇ ਸ਼ੈਨੀਟਾਇਜਰ ਵੀ ਵੰਡੇ ਗਏ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋ ‘ਮਿਸ਼ਨ ਫਤਹਿ’ ਤਹਿਤ ਸਰਕਾਰ ਤੇ ਸਿਹਤ ਵਿਭਾਗ  ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਘਰੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਉਣ, ਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਣ ਅਤੇ ਆਪਣੇ ਹੱਥ ਵਾਰ-ਵਾਰ ਸਾਬੁਣ ਨਾਲ ਜਰੂਰ

Related posts

Leave a Reply