ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਮਨਰੇਗਾ ਅਧੀਨ ਠੇਕਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਲਾਇਆ ਧਰਨਾ

ਗੁਰਦਾਸਪੁਰ 20 ਜੂਨ ( ਅਸ਼ਵਨੀ ) : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਮਨਰੇਗਾ ਅਧੀਨ ਕੱਚੀਆਂ ਸੇਵਾ ਨਿਭਾ ਰਹੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ  ਬਲਾਕ ਵਿਕਾਸ ਦਫ਼ਤਰ ਕਾਹਨੂੰਵਾਨ ਦੇ ਸਾਹਮਣੇ ਧਰਨਾ ਲਗਾਇਆ। ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਸਮੂਹ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਨਰੇਗਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੇਵਾਵਾਂ ਪਿਛਲੇ 12 ਸਾਲ ਤੋਂ ਕੱਚੇ ਵਰਕਰ ਦੇ ਤੌਰ ਤੇ ਚੱਲ ਰਹੀਆਂ ਹਨ।

ਉਨ੍ਹਾਂ ਦੀਆਂ ਸੇਵਾਵਾਂ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਪੰਜਾਬ ਸਰਕਾਰ ਨਾਲ ਉਨ੍ਹਾਂ ਦੀ ਗੱਲ ਬਾਤ ਕੀਤੀ ਗਈ ਸੀ ਅਤੇ ਹਰ ਵਾਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਦਾ ਵਾਅਦਾ ਕੀਤਾ ਸੀ। ਪਰ ਹੁਣ ਤੱਕ ਕਈ ਸਾਲ ਬੀਤ ਜਾਣ ਦੇ ਬਾਅਦ ਵੀ ਸਰਕਾਰ ਪੰਜਾਬ ਭਰ ਦੇ 1539 ਮਨਰੇਗਾ ਮੁਲਾਜ਼ਮਾਂ ਦੀਆਂ ਸੇਵਾ ਪੱਕੀਆਂ ਨਹੀਂ ਕਰ ਰਹੀ।

ਮਨਰੇਗਾ ਮੁਲਾਜ਼ਮਾਂ ਵੱਲੋਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੇ ਆਪਣੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਲਈ ਸੰਘਰਸ਼ ਦਾ ਰਾਹ ਫੜਿਆ ਹੈ ਤਾਂ ਉਨ੍ਹਾਂ ਦੀ ਅਫ਼ਸਰਸ਼ਾਹੀ ਉਨ੍ਹਾਂ ਦੇ ਨਾਲ ਖੜਨ ਦੀ ਬਜਾਏ ਉਲਟਾਂ ਸੰਘਰਸ਼ ਨੂੰ ਖ਼ਤਮ ਕਰਵਾਉਣ ਲਈ ਨੌਕਰੀ ਦੋ ਕੱਢਣ ਦੀਆਂ ਧਮਕੀਆਂ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਪਿੰਡਾਂ ਵਿੱਚ 90 ਫ਼ੀਸਦੀ ਵਿਕਾਸ ਦੇ ਕਾਰਜ ਉਨ੍ਹਾਂ ਦੇ ਰਾਹੀਂ ਕੀਤੇ ਜਾ ਰਹੇ ਹਨ ਅਤੇ ਸੂਬੇ ਭਰ ਵਿੱਚ 18 ਲੱਖ ਗ਼ਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਚੁੱਲ੍ਹੇ ਚਲਦੇ ਕੀਤੇ ਹੋਏ ਹਨ।

ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਵਾਰ ਦਾ ਸੰਘਰਸ਼ ਆਖ਼ਰੀ ਪੜਾ ਤੱਕ ਲੜਿਆ ਜਾਵੇਗਾ ਜਦੋਂ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਨਹੀਂ ਕਰ ਦਿੱਤੀਆਂ ਜਾਂਦੀਆਂ।ਉਨ੍ਹਾਂ ਨੇ ਮੰਗ ਕੀਤੀ ਕਿ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਿੱਜੀ ਦਖ਼ਲ ਦੇ ਕੇ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਇਹ ਮਸਾਲ ਹੱਲ ਕਰਵਾਉਣ। ਇਸ ਮੌਕੇ ਧਰਨੇ ਵਿੱਚ ਹਰਦੇਵ ਸਿੰਘ ਪੰਚਾਇਤ ਅਫ਼ਸਰ, ਏਪੀਓ ਕਰਮਜੀਤ ਕੌਰ, ਸੁਪਰਡੈਂਟ ਵਿਜੇ ਕੁਮਾਰ, ਅਮਨਦੀਪ ਸਿੰਘ ਸੀਏ, ਕਮਲਜੀਤ ਸਰਪੰਚ, ਮਲਕੀਤ ਸਿੰਘ ਸਰਪੰਚ, ਜੇਪੀ ਸਿੰਘ ਪੰਚਾਇਤ ਸਕੱਤਰ ਸਤਨਾਮ ਸਿੰਘ ਜੀ ਐਰ. ਆਸ ਆਦਿ ਹਾਜ਼ਰ ਸਨ।  

Related posts

Leave a Reply