ਪੰਜਾਬ ਸਰਕਾਰ ਚਾਰ ਨਵੀਆਂ ਕੋਵਿਡ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰੇਗੀ : ਚੇਅਰਮੈਨ ਅਮਰਦੀਪ ਚੀਮਾ

ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ‘ਚ ਸਾਰੇ ਸਹਿਯੋਗ ਕਰਨ


ਬਟਾਲਾ, 23 ਜੂਨ (ਸੰਜੀਵ ਨਈਅਰ, ਅਵਿਨਾਸ਼ ) : ਕੋਵਿਡ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਚਾਰ ਨਵੀਂਆਂ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰਨ ਨਾਲ ਇਨਾਂ ਲੈਬਾਂ ਲਈ 131 ਲੋੜੀਂਦੇ ਸਟਾਫ ਦੀ ਪਹਿਲ ਦੇ ਆਧਾਰ `ਤੇ ਨਿਯੁਕਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਇਨਾਂ ਚਾਰ ਵਾਇਰਲ ਟੈਸਟਿੰਗ ਲੈਬਾਰਟਰੀਆਂ ਵਿੱਚ ਸਹਾਇਕ ਪ੍ਰੋਫੈਸਰ (ਮਾਇਕ੍ਰੋਬਾਇਓਲੌਜੀ) ਦੀਆਂ ਚਾਰ ਅਸਾਮੀਆਂ ਸਿਰਜਣ ਅਤੇ ਭਰਨ ਲਈ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਪੰਜਾਬ ਸਰਕਾਰ ਇਹ ਚਾਰ ਟੈਸਟਿੰਗ ਲੈਬਾਰਟਰੀਆਂ ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸੰਜ਼ ਲੁਧਿਆਣਾ,ਪੰਜਾਬ ਸਟੇਟ ਫੌਰੈਂਸਿਕ ਸਾਇਸੰਜ਼ ਲੈਬਾਰਟਰੀ ਮੋਹਾਲੀ, ਨਾਰਦਨ ਰੀਜਨਲ ਡਜੀਜ਼ ਡਾਇਗੌਨੈਸਟਿਕ ਲੈਬਾਰਟਰੀ ਜਲੰਧਰ ਅਤੇ ਪੰਜਾਬ ਬਾਇਓਟੈਕਨਾਲੌਜੀ ਇੰਕੂਬੇਟਰ ਮੋਹਾਲੀ ਵਿਖੇ ਸਥਾਪਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੈਬਾਰਟਰੀਆਂ ਦੀ ਸਥਾਪਤੀ ਦੇ ਨਾਲ ਪ੍ਰਤੀ ਦਿਨ 13000 ਟੈਸਟ ਕਰਨ ਦੀ ਸਮਰਥਾ ਹੋ ਜਾਵੇਗੀ।

ਇਸ ਵੇਲੇ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ਵਿੱਚ ਪ੍ਰਤੀ ਦਿਨ 9000 ਟੈਸਟ ਕਰਨ ਦੀ ਸਮਰਥਾ ਹੈ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਨੂੰ ਖਤਮ ਕਰਨ ਹਰ ਹੀਲਾ ਵਰਤ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਇਸ ਖਤਰਨਾਕ ਵਾਇਰਸ ਉੱਪਰ ਜਰੂਰ ਫ਼ਤਿਹ ਹਾਸਲ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਨੂੰ ਅਪਣਾਅ ਕੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਵਿੱਚ ਆਪਣਾ ਯੋਗਦਾਨ ਪਾਉਣ।

Related posts

Leave a Reply