ਪੁਲਿਸ ਵਲੋਂ ਵੱਡੀ ਮਾਤਰਾ ਵਿਚ 1,10,430 ਐਮ.ਐਲ ਨਾਜਾਇਜ਼ ਸ਼ਰਾਬ ਤੇ 190 ਲਾਹਣ ਬਰਾਮਦ


ਗੁਰਦਾਸਪੁਰ,13 ਜੂਨ : ਸ੍ਰੀ ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਖੇ ਲਗਾਤਾਰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਛਾਪੇਮਰੀ ਕੀਤੀ ਜਾ ਰਹੀ ਹੈ, ਜਿਸ ਵੱਖ-ਵੱਖ ਥਾਣਿਆਂ ਵਲੋਂ ਨਾਜ਼ਾਇਜ਼  ਸ਼ਰਾਬ ਦਾ ਧੰਦਾ ਕਰਨ ਵਾਲਿਆਂਂ ਖਿਲਾਫ਼ ਕਾਰਵਾਈ ਕਰਦਿਆਂ 1,10,430 ਐਮ.ਐਲ ਨਜਾਇਜ ਸ਼ਰਾਬ 190 ਕਿਲੋ ਲਾਹਣ  ਬਰਾਮਦ ਕੀਤੀ ਹੈ।
                      ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਇਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਲੋਕਾਂ  ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ  ਕਰਨ ਲਈ ਜ਼ਿਲਾ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਿਆਂ ਨੂੰ ਠੱਲ ਪਾਈ ਜਾ ਸਕੇ।
                       ਉਨਾਂ ਕਿਹਾ ਕਿ ਜ਼ਿਲੇ ਅੰਦਰ ਬੀਤੇ ਦਿਨਾਂ ਤੋਂ ਲਗਾਤਾਰ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਇਸ ਮੁਹਿੰਮ ਨੂੰ ਹੋਰ  ਸਖਤੀ ਨਾਲ ਤੇਜ਼ ਕਰਨ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਵਿਰੁੱਧ  ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।

Related posts

Leave a Reply