ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੀਤਾ ਜਾਗਰੂਕ

 ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੀਤਾ ਜਾਗਰੂਕ

ਗੁਰਦਾਸਪੁਰ,7 ਜੁਲਾਈ (ਅਸ਼ਵਨੀ) : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਜ਼ਿਲੇ ਅੰਦਰ ਲਗਾਤਾਰ ਸਪੈਸ਼ਲ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਇਸ ਦੇ ਫੈਲਣ ਨੂੰ ਰੋਕਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਮੈਡਮ ਰਾਣਾ  ਕੰਵਰਦੀਪ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ. ਜੇ.ਐਮ ਸਹਿਤ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ,  ਗੁਰਦਾਸਪੁਰ ਦੇ  ਦਿਸ਼ਾਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਉਹਨਾਂ ਵੱਲੋ ਗਠਿਤ ਕੀਤੀ।

 ਟੀਮ,ਜਿਸ ਵਿਚ ਨਾਗਰ ਮੱਲ ਸੀਨੀਅਰ ਸਹਾਇਕ,  ਮਨੋਜ ਕੁਮਾਰ  ਰੀਡਰ, ਪੈਨਲ ਐਡਵੋਕੈਟ ਬਿਸ਼ਵਾਜੀਤ ਉਪਲ,ਪੀ.ਐਲ.ਵੀ. ਰਣਜੋਧ ਸਿੰਘ ਬੱਲ ਅਤੇ ਅਰਸ਼ਦੀਪ ਸਿੰਘ ਨੇ ਪਿੰਡ ਮੀਰਪੁਰ ਵੱਡਾ,ਬਲਾਕ  ਗੁਰਦਾਸਪੁਰ ਵਿਖੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬੱਚਣ ਲਈ ਸਾਵਧਾਨੀਆਂ ਵਰਤਣ ਲਈ ਕਿਹਾ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਸਬੰਧੀ ਜਾਗਰੂਕ ਕੀਤਾ।

ਟੀਮ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੀਆ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਅਤੇ ਸਮਾਜਿਕ ਦੂਰੀ ਬਣਾਉਣਾ, ਮਾਸਕ ਪਾਉਣਾ,20 ਸੈਕਿੰਡ ਲਈ ਆਪਣੇ ਹੱਥਾਂ ਨੂੰਸਾਬਣ ਨਾਲ ਧੋਣਾ,ਜਨਤਕ ਥਾਵਾਂ ਤੇ ਥੁੱਕਣ ਤੋਂ ਪ੍ਰਹੇਜ਼ ਕਰਨਾ,ਬੱਚਿਆਂ ਅਤੇ ਬਜੁਰਗਾਂ ਨੂੰ ਜਨਤਕ ਥਾਵਾਂ ਤੇ ਨਾ ਜਾਣ ਬਾਰੇ ਪ੍ਰੇਰਿਤ ਕੀਤਾ।

ਇਸ ਮੌਕੇ ਟੀਮ ਨੇ ਪਿੰਡ ਵਿੱਚ ਬਾਹਰ ਤੋਂ ਆ ਰਹੇ ਲੋਕਾਂ ਦੀ ਜਾਣਕਾਰੀ ਜਿਲਾ ਪ੍ਰਸ਼ਾਸਨ, ਨੇੜੇ ਦੇ ਪੁਲਿਸ ਸਟੇਸ਼ਨ, ਹੈਲਥ ਵਿਭਾਗ ਜਾਂ ਟੋਲ ਫ੍ਰੀ ਨੰਬਰ104 ਤੇ ਸੂਚਨਾ ਦੇਣ ਦੀ ਜਾਣਕਾਰੀ ਦਿੱਤੀ।ਇਸ ਦੇ ਨਾਲ  ਹੀ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਗਰੁਕ ਕੀਤਾ ਅਤੇ ਕਿਸੇ ਵੀ ਤਰਾਂ ਦੀ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਦਫਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਦਾਲਤ ਨੰ:104 ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਸੰਪਰਕ ਕਰਨ ਲਈ ਜਾਣਕਾਰੀ ਦਿੱਤੀ।  

Related posts

Leave a Reply