ਗੁਰਇਕਬਾਲ ਸਿੰਘ ਮਾਹਲ ਦੇ ਵੱਲੋਂ ਜਥੇਦਾਰ ਸੱਜਣ ਸਿੰਘ ਜੀ ਬੱਜੂਮਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

(ਸਵ:ਜਥੇਦਾਰ ਸੱਜਣ ਸਿੰਘ ਬੱਜੂਮਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੌਮੀ ਜਥੇਬੰਧਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਅਤੇ ਉਨ੍ਹਾਂ ਦੇ ਸਾਥੀ)

ਬਟਾਲਾ /ਕਾਦੀਆਂ 17 ਸਤੰਬਰ (ਅਸ਼ੋਕ ਨਈਅਰ/ ਅਵਿਨਾਸ਼ ) : ਜਥੇਦਾਰ ਸੱਜਣ ਸਿੰਘ  ਬਜੂਮਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਜੋ ਕਿ ਬੀਤੇ ਦਿਨੀਂ ਅਸਹਿਣਯੋਗ ਸਦੀਵੀ ਵਿਛੋੜਾ ਦੇ ਕੇ  ਆਪਣੇ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ  ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ।

ਜਿਨ੍ਹਾਂ ਦੇ ਗ੍ਰਹਿ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਧਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ,ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਗੁਰਇਕਬਾਲ ਸਿੰਘ ਮਾਹਲ ਨੇ ਦੁਖੀ ਹਿਰਦੇ ਨਾਲ ਕਿਹਾ ਕਿ ਜਥੇਦਾਰ ਸੱਜਣ ਸਿੰਘ ਬੱਜੂਮਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਜੋ ਕਿ ਪਰਿਵਾਰ ਨੂੰ ਅਸਹਿਣਯੋਗ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।

ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਿੱਛੇ ਇਸ ਪਰਿਵਾਰ ਨੂੰ ਗੁਰੂ ਜੀ ਦੇ ਇਸ ਭਾਣੇ ਨੂੰ ਮੰਨਣ ਦਾ ਬੱਲ ਬਖਸ਼ਣ ।ਮਾਹਲ ਨੇ ਕਿਹਾ ਕਿ ਜਥੇਦਾਰ ਸੱਜਣ ਸਿੰਘ ਬੱਜੂਮਾਨ ਦੇ ਜਾਣ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ।ਉਥੇ ਹੀ ਪਰਿਵਾਰ ਨੂੰ ਵੀ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਿ ਕਦੇ ਵੀ ਪੂਰਾ ਨਹੀਂ ਹੋ ਸਕਦਾ ।

ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਜਥੇਦਾਰ ਸੱਜਣ ਸਿੰਘ ਬੱਜੂਮਾਨ ਨੂੰ ਪ੍ਰਮਾਤਮਾ ਆਪਣੇ ਚਰਨਾ ਵਿੱਚ ਨਿਵਾਸ ਸਥਾਨ ਬਖਸ਼ਣ ।ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਦੇ ਨਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਨਾਮ ਸਿੰਘ ਜੱਸਲ, ਕੈਪਟਨ ਚਰਨਜੀਤ ਸਿੰਘ ਸਰਕਲ ਪ੍ਰਧਾਨ ਕਾਦੀਆਂ ਸ਼੍ਰੋਮਣੀ ਅਕਾਲ ਦਲ  ,ਕੁਲਦੀਪ ਸਿੰਘ,ਸਾਬਕਾ ਸਰਪੰਚ ਪੰਡੋਰੀ ਚਰਨਜੀਤ ਸਿੰਘ , ਪ੍ਰੇਮ ਸਿੰਘ ਕਾਹਲਵਾਂ, ਸ਼ੱਬੂ ਖਾਰਾ ,ਪ੍ਰੇਮ ਸਿੰਘ ਘੁੰਮਣ ,ਆਦਿ ਹਾਜ਼ਰ ਸਨ ।



Related posts

Leave a Reply