ਗੁਰਲਾਲ ਸੈਲਾ ਕਾਂਗਰਸ ਛੱਡ ਕੇ ਮੁੜ ਬਸਪਾ ਚ ਸ਼ਾਮਲ ਹੋਣਗੇ


ਗੜ੍ਹਸ਼ੰਕਰ, 11 ਨਵੰਬਰ (ਅਸ਼ਵਨੀ ਸ਼ਰਮਾ) : ਬਸਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਮੌਜੂਦਾ ਕਾਂਗਰਸੀ ਆਗੂ ਗੁਰਲਾਲ ਸੈਲਾ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਜਾ ਰਹੇ ਹਨ। ਉਹ ਜਲੰਧਰ ਵਿਖੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ‘ਚ ਬਸਪਾ ‘ਚ ਘਰ ਵਾਪਸੀ ਕਰਨਗੇ। ਲੋਕ ਸਭਾ ਚੋਣਾਂ ਤੋਂ ਪਹਿਲਾ ਅਪ੍ਰੈਲ 2019 ‘ਚ ਬਸਪਾ ਛੱਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਕਾਂਗਰਸ ਵਿਚ ਸ਼ਾਮਿਲ ਹੋਏ ਗੁਰਲਾਲ ਸੈਲਾ ਨੇ ਕਿਹਾ ਕਿ ਉਨ੍ਹਾਂ ਦਾ ਕਾਂਗਰਸ ਛੱਡਣ ਦਾ ਮੁੱਖ ਕਾਰਨ ਵਜ਼ੀਫ਼ਾ ਘੁਟਾਲਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਜ਼ੀਫ਼ਾ ਘੁਟਾਲੇ ‘ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦਾ ਬਚਾਅ ਕਰਦੀ ਨਜ਼ਰ ਆਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ‘ਚ ਦਲਿਤ ਆਗੂਆਂ ਨੂੰ ਬਣਦਾ ਸਤਿਕਾਰ ਨਹੀਂ ਮਿਲ ਰਿਹਾ।

Related posts

Leave a Reply