UPDATED: ਗੁਰਸ਼ਰਨ ਸਿੰਘ ਨੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ) ਹੁਸ਼ਿਆਰਪੁਰ ਅਹੁਦਾ ਸੰਭਾਲਿਆ

ਗੁਰਸ਼ਰਨ ਸਿੰਘ ਨੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ) ਹੁਸ਼ਿਆਰਪੁਰ ਅਹੁਦਾ ਸੰਭਾਲਿਆ
ਹੁਸ਼ਿਆਰਪੁਰ, 24 ਫ਼ਰਵਰੀ (ਆਦੇਸ਼ ):
ਪ੍ਰਿੰ. ਗੁਰਸ਼ਰਨ ਸਿੰਘ ਨੇ ਇੱਥੇ ਸਿਵਲ ਸਕੱਤਰੇਤ ਵਿਖੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਹੁਸ਼ਿਆਰਪੁਰ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਉਚੇਰੇ ਵਿੱਦਿਅਕ ਮਿਆਰ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਸਕੂਲਾਂ ਵਿੱਚ ਤਾਇਨਾਤ ਕਰਮਚਾਰੀਆਂ ਦੇ ਦਫ਼ਤਰੀ ਕੰਮਾਂ ਨੂੰ ਵਧੇਰੇ ਸੁਚਾਰੂ ਢੰਗ ਨਾਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਅਹੁਦਾ ਸੰਭਾਲਣ ਤੇ ਸਿੱਖਿਆ ਸ਼ਾਸਤਰੀਆਂ ਅਤੇ ਹੋਰ ਪਤਵੰਤਿਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਗਿੱਲ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕਪੂਰਥਲਾ, ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ, ਬਿਕਰਮਜੀਤ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕਪੂਰਥਲਾ, ਦਲਜੀਤ ਸਿੰਘ ਡੀ. ਐਮ. ਸਪੋਰਟਸ ਹੁਸ਼ਿਆਰਪੁਰ, ਸੁਖਵਿੰਦਰ ਸਿੰਘ ਡੀ. ਐਮ. ਸਪੋਰਟਸ ਕਪੂਰਥਲਾ, ਸੁਨੀਲ ਬਜਾਜ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Gursharan Singh takes over as District Education Officer (Secondary) Hoshiarpur

latest news in punjabi

 

Related posts

Leave a Reply