ਹਰਚੰਦ ਸਿੰਘ ਬਰਸਟ ਨੇ ਸਰਬਸੰਮਤੀ ਨਾਲ ਚੁਣੇ ਗਏ ਕੋਆਪਰੇਟਿਵ ਸੁਸਾਇਟੀ ਬਰਸਟ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਇਨ੍ਹਾਂ ਵਿੱਚ ਨਾਇਬ ਸਿੰਘ ਬਰਸਟ ਪ੍ਰਧਾਨ, ਮਨਜੀਤ ਸਿੰਘ ਸ਼ੇਖੁਪੁਰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਬਰਸਟ, ਕਰਮਜੀਤ ਸਿੰਘ ਸੋਹੀ ਸੁਲਤਾਨਪੁਰ, ਗੁਰਦੇਵ ਸਿੰਘ ਛੰਨਾ, ਜਗਸੀਰ ਸਿੰਘ ਸ਼ੇਖੁਪੁਰ, ਗੁਰਮੀਤ ਸਿੰਘ ਖੇੜੀ ਮੁਸਲਮਾਨੀਆਂ, ਜਗਤ ਸਿੰਘ ਬਰਸਟ, ਗੁਰਪ੍ਰੀਤ ਸਿੰਘ, ਬਲਬੀਰ ਕੌਰ ਅਤੇ ਬਲਜੀਤ ਕੌਰ ਦਾ ਬਤੌਰ ਮੈਂਬਰ ਨਾਮ ਸ਼ਾਮਲ ਹੈ। ਇਹ ਕੋਆਪਰੇਟਿਵ ਸੁਸਾਇਟੀ ਪਿੰਡ ਬਰਸਟ, ਖੇੜੀ ਮੁਸਲਮਾਨੀਆਂ, ਸੇਖੁਪੁਰ, ਸੁਲਤਾਨਪੁਰ ਅਤੇ ਛੰਨਾ ਖੁੰਟੀ ਦੀ ਹੈ। ਸੁਸਾਇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਵਿੱਚ ਪੰਜ ਪਿੰਡਾਂ ਦੇ ਵਿਅਕਤੀ ਸ਼ਾਮਲ ਹਨ।

ਇਸ ਮੌਕੇ ਸ. ਬਰਸਟ ਨੇ ਸਾਰੇ ਨਵੇ ਚੁਣੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਮੁਬਾਰਕਾਂ ਦਿੰਦੀਆਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੁਸਾਇਟੀ ਦਾ ਅਗਾਂਹ ਵੱਧਣਾ ਬਹੁਤ ਜਰੂਰੀ ਹੈ। ਉਨ੍ਹਾਂ ਸਾਰੇ ਨਵਨਿਯੁਕਤ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸੁਸਾਇਟੀ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਸਾਰਿਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਸਮੇਸ਼ਾ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

1000

Related posts

Leave a Reply