ਸਿਹਤ ਵਿਭਾਗ ਕਾਦੀਆਂ ਨੇ ਝੁੱਗੀਆਂ ਝੌਪੜੀਆਂ ਅਤੇ ਭੱਠਿਆਂ ਦੀ ਲੇਬਰ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

(ਝੁੱਗੀਆਂ ਚੋਂ ਪਰਿੰਦੇ ਵਿੱਚ ਜਾ ਕੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਂਦੇ ਹੋਏ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਅਤੇ ਨਾਲ ਹੋਰ)

ਬਟਾਲਾ /ਕਾਦੀਆਂ 20 ਸਤੰਬਰ (ਅਵਿਨਾਸ ,ਅਸ਼ੋਕ ) : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਸਖ਼ਤ ਹਦਾਇਤਾਂ ਤੇ ਚੱਲਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ ਹੇਠ ਐਸਐਮਓ ਕਾਦੀਆਂ ਡਾ ਨਿਰੰਕਾਰ ਸਿੰਘ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਕਾਦੀਆਂ ਸ਼ਹਿਰ ਦੇ ਵੱਖ ਵੱਖ ਥਾਵਾਂ ਤੇ ਕਿਹਾ ਕਿ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਇਸ ਸਬੰਧੀ ਗੱਲਬਾਤ ਕਰਦੇ ਹੋਏ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਕਾਦੀਆਂ ਦੇ ਆਸ ਪਾਸ ਝੁੱਗੀਆਂ ਝੋਪੜੀਆਂ ਅਤੇ ਭੱਠਿਆਂ ਦੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਬੱਚਿਆਂ ਨੂੰ ਮਾਈਗ੍ਰੇਟ ਪਲਸ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ ।

ਉਨ੍ਹਾਂ ਕਿਹਾ ਕਿ ਇਹ ਪੁਲਸ ਪੋਲੀਓ ਬੂੰਦਾਂ 0ਤੋਂ ਲੈ ਕੇ5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾ ਰਹੀਆਂ ਹਨ ਤਾਂ ਜੋ ਬੱਚਿਆਂ ਨੂੰ ਪੋਲੀਓ ਦੀ ਨਾਮਵਾਰ ਬਿਮਾਰੀ ਤੋਂ ਬਚਿਆ ਜਾ ਸਕੇ ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਲੋਕਾਂ ਨੂੰ ਵਿਸ਼ਵ ਭਰ ਵਿੱਚ ਫੈਲੀ ਕਰੋਨਾ ਵਾਇਰਸ ਮਹਾਂਮਾਰੀ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਬੇਫਜ਼ੂਲ ਨਾ ਨਿਕਲਣ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਅਤੇ ਮੂੰਹ ਤੇ ਮਾਸਕ ਪਾ ਕੇ ਰੱਖਣ ਤਾਂ ਜੋ ਇਸ ਵਾਇਰਸ ਮਹਾਂਮਾਰੀ ਤੋਂ ਬਚਿਆ ਜਾ ਸਕੇ ।ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਤੋਂ ਇਲਾਵਾ ਸੱਤਪਾਲ ਸਿੰਘ ,ਲਖਬੀਰ ਸਿੰਘ ,ਬਲਵਿੰਦਰ ਸਿੰਘ, ਨੀਲਮ ਕੁਮਾਰੀ ,ਗੁਰਪ੍ਰੀਤ ਕੌਰ, ਆਦਿ ਸਿਹਤ ਵਿਭਾਗ ਦੀ ਟੀਮ ਹਾਜ਼ਰ ਸੀ ।

Related posts

Leave a Reply